November 19, 2026, 2:03 pm
----------- Advertisement -----------
HomeNewsBreaking Newsਪੰਜਾਬ 'ਚ ਗੈਰ-ਰਜਿਸਟਰਡ ਟੈਕਸੀਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਨਿੱਜੀ ਤੌਰ 'ਤੇ...

ਪੰਜਾਬ ‘ਚ ਗੈਰ-ਰਜਿਸਟਰਡ ਟੈਕਸੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਨਿੱਜੀ ਤੌਰ ‘ਤੇ ਚਲਾਏ ਜਾਣ ਵਾਲੇ ਐਪਸ ਨੂੰ ਵੀ ਲਿਆ ਸਕਦੀ ਟੈਕਸ ਦੇ ਘੇਰੇ ‘ਚ

Published on

----------- Advertisement -----------

ਸੂਬਾ ਸਰਕਾਰ ਪੰਜਾਬ ‘ਚ ਗੈਰ-ਰਜਿਸਟਰਡ ਟੈਕਸੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰ ਨਿੱਜੀ ਤੌਰ ‘ਤੇ ਚਲਾਏ ਜਾਣ ਵਾਲੇ ਐਪਸ ਨੂੰ ਵੀ ਟੈਕਸ ਦੇ ਘੇਰੇ ‘ਚ ਲਿਆ ਸਕਦੀ ਹੈ। ਜਿਸ ਕਾਰਨ ਬਲਾ ਬਲਾ ਅਤੇ ਜ਼ੂਮ ਵਰਗੀਆਂ ਐਪਾਂ ਰਾਹੀਂ ਟੈਕਸੀ ਬੁੱਕ ਕਰਨ ਵਾਲੇ ਲੋਕਾਂ ਦਾ ਸਫਰ ਮਹਿੰਗਾ ਹੋ ਜਾਵੇਗਾ। 

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਵਾਲੀਆਂ ਵੱਖ-ਵੱਖ ਟਰੈਵਲ ਕੰਪਨੀਆਂ ਦੀਆਂ ਅਣਅਧਿਕਾਰਤ ਟੈਕਸੀਆਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਕੰਪਨੀਆਂ ਨੂੰ ਪੰਜਾਬ ਵਿੱਚ ਰਜਿਸਟਰ ਕਰਨ ਲਈ ਜਲਦੀ ਹੀ ਇੱਕ ਨੀਤੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ।  ਸਰਕਾਰ ਦੀ ਇਸ ਨੀਤੀ ਵਿੱਚ ਬਲਾ ਬਲਾ ਅਤੇ ਜ਼ੂਮ ਦੇ ਨਾਂ ਸਭ ਤੋਂ ਉੱਪਰ ਹਨ।

ਪੰਜਾਬ ਦੇ ਮਾਲ ਵਿਭਾਗ ਨਾਲ ਧੋਖਾਧੜੀ ਕਰਨ ਵਾਲੀਆਂ ਇਨ੍ਹਾਂ ਟੈਕਸੀਆਂ ਨੂੰ ਲਾਇਸੈਂਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਰ ਪੂਲਿੰਗ ਐਪਸ ਬਲਾ-ਬਲਾ ਅਤੇ ਜ਼ੂਮ ਆਦਿ ਰਾਹੀਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਹਰ ਰੋਜ਼ ਲੱਖਾਂ ਰੁਪਏ ਦਾ ਟੈਕਸ ਠੱਗਿਆ ਜਾ ਰਿਹਾ ਹੈ। ਸਰਕਾਰ ਹੁਣ ਇਸ ਨੂੰ ਲੈ ਕੇ ਸਖ਼ਤ ਹੈ, ਜਲਦੀ ਹੀ ਇਨ੍ਹਾਂ ਕੰਪਨੀਆਂ ਨੂੰ ਵੀ ਟੈਕਸ ਦੇਣਾ ਪਵੇਗਾ।

 ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੀਆਂ ਟੈਕਸੀ ਯੂਨੀਅਨਾਂ ਵੱਲੋਂ ਵੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਕਿਉਂਕਿ ਐਪ ਰਾਹੀਂ ਸਰਕਾਰ ਵੱਲੋਂ ਮਨਜ਼ੂਰ ਟੈਕਸੀਆਂ ਚਲਾਉਣ ਵਾਲੇ ਡਰਾਈਵਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...