ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਤੋਂ ਨਾਅਰੇ ਲਵਾਉਣਾ ਬਾਦਲ ਨੂੰ ਮਹਿੰਗਾ ਪੈ ਸਕਦਾ ਹੈ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਗਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲਾ ਲੁਧਿਆਣਾ ਦੇ ਅਧਿਕਾਰੀ ਮੀਟਿੰਗ ਕਰ ਰਹੇ ਹਨ।
ਦੱਸ ਦਈਏ ਕਿ ਮੀਟਿੰਗ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਸੁਖਬੀਰ ਬਾਦਲ ਨੂੰ ਨੋਟਿਸ ਕਦੋਂ ਜਾਰੀ ਕਰਨਾ ਹੈ। ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਬੱਚਿਆਂ ਨੂੰ ਟਰੈਕਟਰ ‘ਤੇ ਚੜ੍ਹਾ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਾਉਣ ਦੀ ਵੀਡੀਓ ਵੀ ਪੋਸਟ ਕੀਤੀ ਹੈ।
ਇਸ ਮਾਮਲੇ ਸਬੰਧੀ ਜਦੋਂ ਦੈਨਿਕ ਭਾਸਕਰ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਇਸ ਸਬੰਧੀ ਅੱਜ ਮੀਟਿੰਗ ਹੋ ਰਹੀ ਹੈ।
----------- Advertisement -----------
ਲੁਧਿਆਣਾ ‘ਚ ਸੁਖਬੀਰ ਬਾਦਲ ਨੂੰ ਨੋਟਿਸ ਦੇਣ ਦੀ ਤਿਆਰੀ, ਜਾਣੋ ਪੂਰਾ ਮਾਮਲਾ
Published on
----------- Advertisement -----------
----------- Advertisement -----------