July 25, 2026, 9:58 am
----------- Advertisement -----------
HomeNewsLatest Newsਰਾਸ਼ਟਰਪਤੀ ਚੋਣ: ਪੰਜਾਬ ਵਿਧਾਨ ਸਭਾ 'ਚ ਵੋਟਿੰਗ ਜਾਰੀ, ਹੁਣ ਤੱਕ 101 ਵਿਧਾਇਕਾਂ...

ਰਾਸ਼ਟਰਪਤੀ ਚੋਣ: ਪੰਜਾਬ ਵਿਧਾਨ ਸਭਾ ‘ਚ ਵੋਟਿੰਗ ਜਾਰੀ, ਹੁਣ ਤੱਕ 101 ਵਿਧਾਇਕਾਂ ਨੇ ਪਾਈਆਂ ਵੋਟਾਂ

Published on

----------- Advertisement -----------

ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਪੋਲ ‘ਚ ਕੁੱਲ 4800 ਚੁਣੇ ਗਏ ਸੰਸਦ ਮੈਂਬਰ ਅਤੇ ਵਿਧਾਇਕ ਹਿੱਸਾ ਲੈ ਰਹੇ ਹਨ। ਪੰਜਾਬ ਵਿੱਚ ਵੀ ਰਾਸ਼ਟਰਪਤੀ ਚੋਣ ਲਈ ਵੋਟਿੰਗ ਚੱਲ ਰਹੀ ਹੈ। ਹੁਣ ਤੱਕ 101 ਵਿਧਾਇਕ ਆਪਣੀ ਵੋਟ ਪਾ ਚੁੱਕੇ ਹਨ। ਵਿਧਾਇਕ ਸਵੇਰੇ 10 ਵਜੇ ਤੋਂ ਹੀ ਵੋਟਿੰਗ ਕਰ ਰਹੇ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਦੇ ਲਈ ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਵੋਟਿੰਗ ਕੇਂਦਰ ਬਣਾਇਆ ਗਿਆ ਹੈ।
ਸੂਬੇ ਦੀ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਵੀ ਵੋਟਾਂ ਪਾਈਆਂ ਹਨ। ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਭਜਨ ਸਿੰਘ ਈਟੀਓ, ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਅਤੇ ਭਾਜਪਾ ਵਿਧਾਇਕ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਪ੍ਰਮੁੱਖ ਵੋਟਰਾਂ ਵਿੱਚੋ ਇੱਕ ਸਨ।
ਦੱਸ ਦੇਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਆਪਣਾ ਸਮਰਥਨ ਦਿੱਤਾ ਹੈ। ਦੂਜੇ ਪਾਸੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਵੋਟਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਜੀਬ ਸਥਿਤੀ ਦਾ ਸਾਹਮਣਾ ਕਰਨਾ ਪਿਆ। ਕਿਉਕਿ ਅਕਾਲੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੇ ਦਰੋਪਦੀ ਮੁਰਮੂ ਨੂੰ ਵੋਟ ਪਾਉਣ ਦਾ ਐਲਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...