November 8, 2026, 10:19 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਗਸਤ 2024(ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਐਸ.ਸੀ.ਓ. ਨੰਬਰ 103, ਪਹਿਲੀ ਮੰਜਿਲ ਪਿੰਡ ਬਲੌਂਗੀ, ਤਹਿਸੀਲ ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਹਰਵਿੰਦਰ ਸਿੰਘ ਸਿੱਧੂ, ਪੁੱਤਰ ਸੰਤੋਖ ਸਿੰਘ ਸਿੱਧੂ, ਪਿੰਡ ਜੋੜਾ ਛਤਰਾਂ, ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਮਕਾਨ ਨੰਬਰ 956, ਪਹਿਲੀ ਮੰਜਿਲ, ਫੇਜ-10, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 208/ਆਈ.ਸੀ ਮਿਤੀ 24.09.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.09.2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 208/ਆਈ.ਸੀ ਮਿਤੀ 24.09.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...