July 25, 2026, 4:18 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਪੰਜਾਬ ਨੂੰ ਦੇਣਗੇ ਤੋਹਫੇ, ਰੱਖਣਗੇ ਕਈ ਪ੍ਰੋਜੈਕਟਾਂ ਦਾ ਨੀਂਹ...

ਪ੍ਰਧਾਨ ਮੰਤਰੀ ਮੋਦੀ ਪੰਜਾਬ ਨੂੰ ਦੇਣਗੇ ਤੋਹਫੇ, ਰੱਖਣਗੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ

Published on

----------- Advertisement -----------

 ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੰਜਾਬ ਨੂੰ 2675 ਕਰੋੜ ਰੁਪਏ ਦੇ ਪ੍ਰੋਜੈਕਟ ਗਿਫਟ ਕਰਨਗੇ। ਇਸ ਵਿੱਚ ਨੈਸ਼ਨਲ ਹਾਈਵੇਅ, ਰੇਲਵੇ ਓਵਰ ਬ੍ਰਿਜ ਅਤੇ ਐਕਸਪ੍ਰੈਸ ਵੇਅ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਵੇਗਾ, ਉੱਥੇ ਹੀ ਇਲਾਕੇ ਵਿੱਚ ਵਿਕਾਸ ਦਾ ਪਹੀਆ ਵੀ ਘੁੰਮੇਗਾ।  

ਦੱਸ ਦਈਏ ਕਿ ਪ੍ਰਧਾਨ ਮੰਤਰੀ ਵਰਚੁਅਲ ਤੌਰ ‘ਤੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਇਸ ਦੇ ਲਈ ਚੰਡੀਗੜ੍ਹ ਦੇ ਇੱਕ ਥੀਏਟਰ ਵਿੱਚ ਪ੍ਰੋਗਰਾਮ ਰੱਖਿਆ ਗਿਆ ਹੈ। ਜਿੱਥੋਂ ਭਾਜਪਾ ਆਗੂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ ਨੇ ਕਿਹਾ ਕਿ ਹੁਣ ਤੱਕ ਪ੍ਰਧਾਨ ਮੰਤਰੀ ਪੰਜਾਬ ਨੂੰ 13345 ਕਰੋੜ ਰੁਪਏ ਦਾ ਤੋਹਫ਼ਾ ਦੇ ਚੁੱਕੇ ਹਨ। ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 

ਨਾਲ ਹੀ ਪੀਐਮ ਮੋਦੀ ਸਮਰਾਲਾ ਚੌਕ ਤੋਂ ਲੁਧਿਆਣਾ ਨਗਰ ਨਿਗਮ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ ਬਣੇ 13 ਕਿਲੋਮੀਟਰ ਲੰਬੇ ਐਲੀਵੇਟਿਡ ਹਾਈਵੇਅ ਦਾ ਉਦਘਾਟਨ ਕਰਨਗੇ। ਇਸ ਦੌਰਾਨ ਮਲੋਟ ਤੋਂ ਅਬੋਹਰ ਅਤੇ ਸਾਧੂਵਾਲੀ ਸੈਕਸ਼ਨ ਹਾਈਵੇਅ ਨੰਬਰ, NH-62 ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਲਗਭਗ 65 ਕਿਲੋਮੀਟਰ ਲੰਬਾ ਹੈ। ਇਸ ਪ੍ਰਾਜੈਕਟ ‘ਤੇ 918 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸਤੋਂ ਇਲਾਵਾ 367 ਕਰੋੜ ਰੁਪਏ ਨਾਲ ਬਣੇ 22.5 ਕਿਲੋਮੀਟਰ ਲੰਬੇ ਮਲੋਟ ਮੰਡੀ ਡੱਬਵਾਲੀ ਨੈਸ਼ਨਲ ਹਾਈਵੇਅ ਨੰਬਰ ਪੰਜ ਦਾ ਉਦਘਾਟਨ ਕੀਤਾ ਜਾਵੇਗਾ। ਸਤਲੁਜ ਦਰਿਆ ਦੇ ਨੰਗਲ ਨੇੜੇ 124 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 4 ਮਾਰਗੀ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। 327 ਕਰੋੜ ਰੁਪਏ ਦੀ ਲਾਗਤ ਨਾਲ NH-703B ਦੇ 75.167 ਕਿਲੋਮੀਟਰ ਲੰਬੇ ਪ੍ਰੋਜੈਕਟ ਦਾ ਉਦਘਾਟਨ ਈਪੀਸੀ ਮੋਡ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਮੋਗਾ ਤੋਂ ਮੱਖੂ ਅਤੇ ਹਰੀਕੇ ਤੋਂ ਖਲਾਡਾ ਤੱਕ 2 ਮਾਰਗਾਂ ਤੱਕ ਪੁਨਰਵਾਸ ਅਤੇ ਅਪਗ੍ਰੇਡੇਸ਼ਨ ਸ਼ਾਮਲ ਹੈ।ਪ੍ਰਧਾਨ ਮੰਤਰੀ ਰਾਜ ਵਿੱਚ ਵੱਖ-ਵੱਖ ਥਾਵਾਂ ‘ਤੇ 11,670 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ।

ਇਸ ਵਿੱਚ 31 ਕਿਲੋਮੀਟਰ ਲੰਬਾ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਸਪੁਰ ਤੋਂ ਲਾਲੜੂ, 31 ਕਿਲੋਮੀਟਰ ਲੰਬਾ ਬਿਆਸ-ਮਹਿਤਾ-ਬਟਾਲਾ ਤੋਂ ਡੇਰਾ ਬਾਬਾ ਨਾਨਕ, 43 ਕਿਲੋਮੀਟਰ ਲੰਬਾ ਮੋਗਾ-ਬਾਘਾਪੁਰਾਣਾ ਤੋਂ ਬਾਜਾਖਾਨਾ, 47 ਕਿਲੋਮੀਟਰ ਲੰਬਾ 6-ਮਾਰਗੀ ਜਲੰਧਰ ਬਾਈਪਾਸ ਗ੍ਰੀਨਫੀਲਡ, 54 ਕਿਲੋਮੀਟਰ ਅੰਮ੍ਰਿਤਸਰ ਤੋਂ ਬਠਿੰਡਾ ਸ਼ਾਮਲ ਹੈ। , 62 ਕਿਲੋਮੀਟਰ ਲੰਬਾ ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਸੈਕਸ਼ਨ, 30 ਕਿਲੋਮੀਟਰ ਲੰਬਾ ਲੁਧਿਆਣਾ-ਬਠਿੰਡਾ ਗ੍ਰੀਨਫੀਲਡ ਹਾਈਵੇਅ ਅਤੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਆਦਿ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...