ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਚੰਡੀਗੜ੍ਹ ਯੂਥ ਕਾਂਗਰਸ ਨੇ ਅੱਜ ਪਿੰਡ ਕਿਸ਼ਨਗੜ੍ਹ ਅਤੇ ਸੁਖਨਾ ਝੀਲ ਨੇੜੇ ‘ਬੇਰੁਜ਼ਗਾਰਾਂ ਦੀ ਬਾਰਾਤ’ ਕੱਢੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸਿਹਰਾ ਪਹਿਨ ਕੇ ਸੜਕਾਂ ’ਤੇ ਘੁੰਮਦੇ ਰਹੇ। ਲਾੜੇ ਬਣੇ ਸਾਰੇ ਕਾਂਗਰਸੀ ਵਰਕਰ ਭਾਜਪਾ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰਦੇ ਨਜ਼ਰ ਆਏ।
ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਚੰਡੀਗੜ੍ਹ ਸਣੇ ਦੇਸ਼ ਭਰ ‘ਚ ਕੌਮੀ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ ਹਰ ਸਾਲ ਦੋ ਕਰੋੜ ਲੋਕਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪਰ ਭਾਜਪਾ ਸਰਕਾਰ ਨੇ ਨੌਕਰੀਆਂ ਦੇਣ ਦੀ ਬਜਾਏ ਨੌਕਰੀਆਂ ਖੋਹ ਲਈਆਂ ਹਨ। ਕਾਂਗਰਸ ਵਰਕਰਾਂ ਨੇ ਪੁੱਛਿਆ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਨਾਲ ਕੀਤੇ ਵਾਅਦੇ ਕਦੋਂ ਪੂਰੇ ਕਰਨਗੇ।ਲਾੜਾ ਬਣੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਸਾਲਾਂ ਤੋਂ ਬੇਰੁਜ਼ਗਾਰ ਹਨ ਪਰ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।