June 11, 2026, 4:53 pm
----------- Advertisement -----------
HomeNewsBreaking Newsਫਿਰੋਜ਼ਪੁਰ ਜੇਲ 'ਚ ਕੈਦੀ ਨੇ ਵਾਰਡਨ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਪੂਰਾ...

ਫਿਰੋਜ਼ਪੁਰ ਜੇਲ ‘ਚ ਕੈਦੀ ਨੇ ਵਾਰਡਨ ‘ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਆਏ ਇੱਕ ਕੈਦੀ ਨੇ ਹੈੱਡ ਵਾਰਡਨ ’ਤੇ ਉਸ ਸਮੇਂ ਜਾਨਲੇਵਾ ਹਮਲਾ ਕਰ ਦਿੱਤਾ ਜਦੋਂ ਉਸ ਨੂੰ ਚੱਕੀਆਂ ਵਿੱਚ ਤਬਦੀਲ ਕੀਤਾ ਜਾ ਰਿਹਾ ਸੀ। ਗੰਭੀਰ ਜ਼ਖ਼ਮੀ ਹੈੱਡ ਵਾਰਡਨ ਯਾਦਵਿੰਦਰ ਸ਼ਰਮਾ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਿੱਥੇ ਉਸ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਹੈੱਡ ਵਾਰਡਨ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀ ਦੀ ਪਛਾਣ ਸਾਜਨ ਨਾਇਰ ਪੁੱਤਰ ਵਿਜੇ ਕੁਮਾਰ ਵਾਸੀ ਇਸਲਾਮਾਬਾਦ, ਅੰਮ੍ਰਿਤਸਰ ਵਜੋਂ ਹੋਈ ਹੈ।

ਜੇਲ੍ਹ ਵਾਰਡਨ ‘ਤੇ ਹਮਲਾ

ਫਿਰੋਜ਼ਪੁਰ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਜਦੋਂ ਮੁਲਜ਼ਮ ਸਾਜਨ ਨਾਇਰ ਨੂੰ ਅੱਜ ਬਾਅਦ ਦੁਪਹਿਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਚੱਕੀ ਨੰਬਰ 5 ਵਿੱਚ ਤਬਦੀਲ ਕੀਤਾ ਜਾ ਰਿਹਾ ਸੀ ਤਾਂ ਮੁਲਜ਼ਮ ਨੇ ਹੈੱਡ ਵਾਰਡਨ ਯਾਦਵਿੰਦਰ ਸ਼ਰਮਾ ਨਾਲ ਬਦਸਲੂਕੀ ਕੀਤੀ। ਕੈਦੀ ਨੇ ਉਸਦਾ ਗਲਾ ਫੜ ਲਿਆ ਅਤੇ ਉਸਦੀ ਵਰਦੀ ਵੀ ਪਾੜ ਦਿੱਤੀ। ਇਸ ਤੋਂ ਬਾਅਦ ਦੋਸ਼ੀਆਂ ਨੇ ਬੈਡਮਿੰਟਨ ਰੈਕੇਟ ਦੀ ਭੰਨ-ਤੋੜ ਕੀਤੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਹੈੱਡ ਵਾਰਡਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਪਿਆ। ਜਿੱਥੇ ਇਲਾਜ ਚੱਲ ਰਿਹਾ ਹੈ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

ਫ਼ਿਰੋਜ਼ਪੁਰ ਸਿਟੀ ਥਾਣੇ ਦੇ ਐਸਆਈ ਸਰਵਣ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...