ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਪੁਲਿਸ ਹਿਰਾਸਤ ‘ਚ ਕੈਦੀ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਅੰਡਰ ਟਰਾਇਲ ਨੂੰ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਖੁਲ੍ਹੇਆਮ ਥੱਪੜ ਮਾਰਿਆ ਜਾ ਰਿਹਾ ਹੈ। ਇਸ ਵੀਡੀਓ ਤੋਂ ਬਾਅਦ ਪੁਲਿਸ ਦੀ ਕਾਰਜਸ਼ੈਲੀ ‘ਤੇ ਸਵਾਲ ਉੱਠ ਰਹੇ ਹਨ।
ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਹਿਰਾਸਤ ‘ਚ ਲਏ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਵਾਰਡ ਦੇ ਬਾਹਰ ਇੱਕ ਪੁਲਿਸ ਮੁਲਾਜ਼ਮ ਹੱਥਕੜੀ ਵਾਲੇ ਕੈਦੀ ਨਾਲ ਖੜ੍ਹਾ ਹੈ। ਇਸੇ ਦੌਰਾਨ ਦੋ-ਤਿੰਨ ਨੌਜਵਾਨਾਂ ਨੇ ਆ ਕੇ ਕੈਦੀ ਦੀ ਕੁੱਟਮਾਰ ਕੀਤੀ।
ਲੁਧਿਆਣਾ ਪੀਏਯੂ ਦੇ ਇੱਕ ਮੁਲਾਜ਼ਮ ਦਾ ਨਾਮ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਕੈਦੀ ਦੀ ਕੁੱਟਮਾਰ ਕੀਤੀ ਹੈ। ਜਦੋਂ ਇਹ ਹਰਕਤ ਕੈਮਰੇ ‘ਚ ਕੈਦ ਹੋ ਗਈ ਤਾਂ ਪੁਲਿਸ ਮੁਲਾਜ਼ਮ ਅਤੇ ਹੋਰ ਲੋਕ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਬੰਦੇ ਦੀ ਇਸ ਲਈ ਕੁੱਟਮਾਰ ਕੀਤੀ ਗਈ ਕਿਉਂਕਿ ਉਹ ਪ੍ਰਵਾਸੀ ਸੀ।












