July 28, 2026, 1:13 am
----------- Advertisement -----------
HomeNewsBreaking Newsਪ੍ਰਿਤਪਾਲ ਤਾਂ ਧਰਨੇ 'ਚ ਸ਼ਾਮਿਲ ਵੀ ਨਹੀਂ ਸੀ, ਫਿਰ ਹਰਿਆਣਾ ਪੁਲਿਸ ਨੇ...

ਪ੍ਰਿਤਪਾਲ ਤਾਂ ਧਰਨੇ ‘ਚ ਸ਼ਾਮਿਲ ਵੀ ਨਹੀਂ ਸੀ, ਫਿਰ ਹਰਿਆਣਾ ਪੁਲਿਸ ਨੇ ਕਿਉਂ ਚੁੱਕਿਆ… ਪਿਤਾ ਨੇ ਸਾਂਝਾ ਕੀਤਾ ਦਰਦ

Published on

----------- Advertisement -----------

ਅੰਦੋਲਨ ਵਿੱਚ ਜ਼ਖਮੀ ਕਿਸਾਨ ਦੇ ਰੋਹਤਕ ਵਿੱਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿੱਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ। ਪੰਜਾਬ ਸਰਕਾਰ ਦੀ ਮੈਡੀਕਲ ਟੀਮ ਵੀ ਉੱਥੇ ਮੌਜੂਦ ਸੀ ਅਤੇ ਜਾਂਚ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਭਰਤੀ ਕਰ ਲਿਆ ਹੈ। 

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕੈਪਟਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਮੈਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਨੂੰ ਲੰਗਰ ਛਕਾਉਣ ਵਾਲੇ ਇੱਕ ਨਿਹੱਥੇ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਦੇ ਦੋਸ਼ੀ ਪੁਲਿਸ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸਤੋਂ ਇਲਾਵਾ ਦੇਰ ਰਾਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੀ ਸੀਨੀਅਰ ਆਗੂਆਂ ਨਾਲ ਚੰਡੀਗੜ੍ਹ ਤਬਦੀਲ ਹੋਏ ਪ੍ਰਿਤਪਾਲ ਸਿੰਘ ਨੂੰ ਮਿਲਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਪ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਅਤੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਹ ਪੀਜੀਆਈ ਦੇ ਡਾਇਰੈਕਟਰ ਅਤੇ ਡਾਕਟਰਾਂ ਨੂੰ ਮਿਲੇ ਹਨ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪ੍ਰਿਤਪਾਲ ਸਿੰਘ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜਲਦੀ ਹੀ ਪ੍ਰਿਤਪਾਲ ਸਿੰਘ ਪੂਰੀ ਤਰ੍ਹਾਂ ਠੀਕ ਹੋ ਜਾਵੇਗਾ।

ਚੰਡੀਗੜ੍ਹ ਪਹੁੰਚਿਆ ਪ੍ਰਿਤਪਾਲ 4 ਦਿਨਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਿਆ। ਹਰਿਆਣਾ ਸਰਕਾਰ ਵੱਲੋਂ ਪੰਜਾਬ ਨੂੰ ਕਸਟਡੀ ਸੌਂਪਣ ਲਈ ਸਹਿਮਤੀ ਦੇਣ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਿਤਪਾਲ ਸਿੰਘ ਅਤੇ ਹਰ ਜ਼ਖਮੀ ਕਿਸਾਨ ਦਾ ਮੁਫਤ ਇਲਾਜ ਕਰਾਏਗੀ। ਜੇਕਰ ਕੋਈ ਹੋਰ ਕਿਸਾਨ ਵੀ ਹਰਿਆਣਾ ਸਰਕਾਰ ਦੀ ਗ੍ਰਿਫ਼ਤ ਵਿੱਚ ਹੈ ਤਾਂ ਉਸ ਬਾਰੇ ਵੀ ਚਰਚਾ ਹੋਈ ਹੈ। ਜਿਵੇਂ ਹੀ ਦੇਰ ਰਾਤ ਪ੍ਰਿਤਪਾਲ ਸਿੰਘ ਪੀਜੀਆਈ ਚੰਡੀਗੜ੍ਹ ਪੁੱਜੇ ਤਾਂ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪੀ.ਜੀ.ਆਈ. ਉਸਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਵੀ ਫੋਨ ‘ਤੇ ਗੱਲ ਕੀਤੀ।

ਕਿਸਾਨ ਪ੍ਰਿਤਪਾਲ ਸਿੰਘ 21 ਫਰਵਰੀ ਨੂੰ ਲਾਪਤਾ ਹੋ ਗਿਆ ਸੀ। ਜਿਸ ਤੋਂ ਬਾਅਦ ਅਫਵਾਹ ਫੈਲ ਗਈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ। ਹਾਲਾਂਕਿ ਬਾਅਦ ਵਿੱਚ ਹਰਿਆਣਾ ਪੁਲਿਸ ਨੇ ਦੱਸਿਆ ਕਿ ਉਹ ਰੋਹਤਕ ਪੀਜੀਆਈ ਵਿੱਚ ਦਾਖਲ ਹੈ।  ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਵਾਸੀ ਸੰਗਰੂਰ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਲੜਕਾ ਇੱਕ ਕੋਚਿੰਗ ਅਕੈਡਮੀ ਵਿੱਚ ਅਧਿਆਪਕ ਵਜੋਂ ਕੰਮ ਕਰਦਾ ਹੈ, ਜੋ ਬੱਚਿਆਂ ਨੂੰ ਪੜ੍ਹਾਉਂਦਾ ਹੈ। ਪ੍ਰਿਤਪਾਲ ਆਪਣੇ ਸਾਲੇ (ਜੋ ਕਿ ਸਰਕਾਰੀ ਡਾਕਟਰ ਹੈ ਅਤੇ ਐਂਬੂਲੈਂਸ ਡਿਊਟੀ ‘ਤੇ ਹੈ) ਨੂੰ ਕੱਪੜੇ ਦੇਣ ਲਈ ਖਨੌਰੀ ਸਰਹੱਦ ‘ਤੇ ਗਿਆ ਸੀ।

ਇਸ ਦੌਰਾਨ ਉਸ ਦੇ ਨੇੜੇ ਅੱਥਰੂ ਗੈਸ ਦਾ ਇੱਕ ਗੋਲਾ ਡਿੱਗਿਆ। ਜਿਸ ਕਾਰਨ ਉਸਨੂੰ ਦੇਖਣ ਵਿੱਚ ਵੀ ਦਿੱਕਤ ਆ ਰਹੀ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਪ੍ਰਿਤਪਾਲ ‘ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ। ਉਸੇ ਸਮੇਂ ਪੁਲਿਸ ਵਾਲੇ ਉਸ ਨੂੰ ਘੜੀਸ ਕੇ ਲੈ ਗਏ।21 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਜ਼ਖਮੀ ਹੋਏ ਪ੍ਰਿਤਪਾਲ ਸਿੰਘ ਜਿਸ ਨੂੰ ਹਰਿਆਣਾ ਪੁਲਿਸ ਬੋਰੀ ‘ਚ ਬੰਦ ਕਰਕੇ ਲੈ ਗਈ ਸੀ, ਹੁਣ ਉਸਦਾ ਭਰਾ ਸਾਹਮਣੇ ਆਇਆ ਹੈ।

ਪ੍ਰਿਤਪਾਲ ਦੇ ਭਰਾ ਨੇ ਦੱਸਿਆ ਕਿ ਪ੍ਰਿਤਪਾਲ ਕੋਲ ਦੋ ਮੋਬਾਈਲ ਸਨ। ਇੱਕ ਨੂੰ ਪੁਲਿਸ ਨੇ ਖੋਹ ਲਿਆ, ਦੂਜਾ ਉਸਦੇ ਨਾਲ ਸੀ। ਪ੍ਰਿਤਪਾਲ ਨੇ ਇਕ ਹੋਰ ਫੋਨ ਰਾਹੀਂ ਉਸ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਉਸ ਨੂੰ ਬੋਰੀ ਵਿਚ ਬੰਦ ਕਰਕੇ ਲਿਜਾਇਆ ਗਿਆ ਹੈ। ਉਸ ਦੀਆਂ ਲੱਤਾਂ ਟੁੱਟ ਗਈਆਂ ਹਨ, ਉਹ ਸੋਚਦਾ ਕਿ ਉਹ ਨਹੀਂ ਬਚੇਗਾ। ਭਰਾ ਦਾ ਕਹਿਣਾ ਹੈ ਕਿ ਪ੍ਰਿਤਪਾਲ ਬਹੁਤ ਡਰਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...