September 11, 2026, 3:03 pm
----------- Advertisement -----------
HomeNewsਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ...

ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 12 ਅਕਤੂਬਰ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਚੌਕੀ ਇੰਚਾਰਜ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ, ਇੰਡਸਟਰੀਅਲ ਏਰੀਆ, ਲੁਧਿਆਣਾ ਵਿਖੇ ਸਥਿਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਮ ਦੇ ਵਿਅਕਤੀ ਨੇ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80,000 ਰੁਪਏ ਵਿੱਚ ਸੌਦਾ ਤੈਅ ਕਰਵਾਇਆ। ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...