June 8, 2026, 3:28 pm
----------- Advertisement -----------
HomeNewsਗੁਰਦਾਸਪੁਰ 'ਚ ਨਿੱਜੀ ਸਕੂਲ ਦੀ ਬੱਸ ਪਲਟੀ, 2 ਬੱਚੇ ਹੋਏ ਗੰਭੀਰ ਜ਼.ਖਮੀ

ਗੁਰਦਾਸਪੁਰ ‘ਚ ਨਿੱਜੀ ਸਕੂਲ ਦੀ ਬੱਸ ਪਲਟੀ, 2 ਬੱਚੇ ਹੋਏ ਗੰਭੀਰ ਜ਼.ਖਮੀ

Published on

----------- Advertisement -----------

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ ਤੇ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।  

ਗੱਲਬਾਤ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਵਾਰਦਾਤ ਵਾਲੀ ਥਾਂ ‘ਤੇ ਪਹੁੰਚ ਗਈ ਸੀ। ਬੱਚਿਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿਸੇ ਵੀ ਬੱਚੇ ਦੇ ਮਾਪਿਆਂ ਨੇ ਡਰਾਈਵਰ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ। ਜੇਕਰ ਅਜਿਹਾ ਹੁੰਦਾ ਤਾਂ ਉਹ ਡਰਾਈਵਰ ਖਿਲਾਫ ਕਾਰਵਾਈ ਜ਼ਰੂਰ ਕਰਦੇ।  

ਨਾਲ ਹੀ ਉਨ੍ਹਾਂ ਦੱਸਿਆ ਕਿ ਫਿਲਹਾਲ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ ਅਤੇ ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਸ ਪਲਟਣ ਤੋਂ ਬਾਅਦ ਬੱਚਿਆਂ ਦੇ ਮਾਪੇ ਮੌਕੇ ‘ਤੇ ਪਹੁੰਚੇ ਅਤੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ‘ਚ ਬਿਠਾ ਕੇ ਘਰ ਲੈ ਗਏ।

 ਇਸਤੋਂ ਇਲਾਵਾ ਬੱਚਿਆਂ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਸਕੂਲ ਵੱਲੋਂ ਕਈ ਵਾਰ ਦੱਸਿਆ ਗਿਆ ਕਿ ਉਕਤ ਬੱਸ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦਾ ਕੋਈ ਹੱਲ ਹੋਣਾ ਚਾਹੀਦਾ ਹੈ। ਪਰ ਸਕੂਲ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...