August 9, 2026, 7:15 pm
----------- Advertisement -----------
HomeNewsBreaking Newsਸਕੂਲਾਂ ਵਿੱਚ ਛੁੱਟੀਆਂ ਦੇ ਬਾਵਜੂਦ ਵੀ ਅੰਮ੍ਰਿਤਸਰ ਵਿੱਚ ਖੁੱਲ੍ਹ ਰਿਹਾ ਸੀ ਪ੍ਰਾਈਵੇਟ...

ਸਕੂਲਾਂ ਵਿੱਚ ਛੁੱਟੀਆਂ ਦੇ ਬਾਵਜੂਦ ਵੀ ਅੰਮ੍ਰਿਤਸਰ ਵਿੱਚ ਖੁੱਲ੍ਹ ਰਿਹਾ ਸੀ ਪ੍ਰਾਈਵੇਟ ਸਕੂਲ

Published on

----------- Advertisement -----------
  • ਮੀਡੀਆ ਦੇ ਕੈਮਰਿਆਂ ਸਾਹਮਣੇ ਸਕੂਲ ਪ੍ਰਿੰਸੀਪਲ ਨੇ ਕਿਹਾ ਸਿਰਫ ਬੱਚਿਆਂ ਨੂੰ ਹੋਮਵਰਕ ਦੇਣ ਲਈ ਸੱਦਿਆ ਜਾ ਰਿਹਾ

ਅੰਮ੍ਰਿਤਸਰ, 28 ਮਈ 2024 – ਪੰਜਾਬ ਵਿੱਚ ਵਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਹ ਐਲਾਨ 21 ਮਈ ਤੋਂ ਲਾਗੂ ਹੋਇਆ ਹੈ। ਜਿਸ ਤੋਂ ਬਾਅਦ ਕਈ ਪ੍ਰਾਈਵੇਟ ਸਕੂਲ ਹਜੇ ਵੀ ਮਨਮਰਜੀ ਦੇ ਨਾਲ ਖੋਲ੍ਹੇ ਜਾ ਰਹੇ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਸਥਿਤ ਇੱਕ ਪ੍ਰਾਈਵੇਟ ਸਕੂਲ ਅਜੇ ਵੀ ਖੋਲ੍ਹਿਆ ਜਾ ਰਿਹਾ ਸੀ ਤੇ ਉਸ ਦੇ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਸੀ।

ਜਦੋਂ ਇਸਦੀ ਖਬਰ ਮੀਡੀਆ ਨੂੰ ਲੱਗੀ ਤਾਂ ਮੀਡੀਆ ਦੀ ਟੀਮ ਸਕੂਲ ਪਹੁੰਚੀ ਤਾਂ ਸਕੂਲ ਦੇ ਬਾਹਰ ਮੌਜੂਦ ਇੱਕ ਵਿਦਿਆਰਥੀ ਨੇ ਦੱਸਿਆ ਕਿ ਉਹ ਇਸੇ ਸਕੂਲ ਦੇ ਵਿੱਚ ਪੜ੍ਹਦਾ ਹੈ ਅਤੇ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਪਰਸੋਂ ਹੀ ਉਹਨਾਂ ਦੇ ਪੇਪਰ ਖਤਮ ਹੋਏ ਹਨ ਅਤੇ 1 ਜੂਨ ਤੱਕ ਸਕੂਲ ਦੇ ਵਿੱਚ ਆਉਣ ਦੇ ਉਹਨਾਂ ਨੂੰ ਸਕੂਲ ਵੱਲੋਂ ਹੁਕਮ ਕੀਤੇ ਗਏ ਹਨ। ਉਸ ਵਿਦਿਆਰਥੀ ਨੇ ਦੱਸਿਆ ਕਿ 1 ਜੂਨ ਤੋਂ ਬਾਅਦ ਹੀ ਉਹਨਾਂ ਨੂੰ ਛੁੱਟੀਆਂ ਹੋਣਗੀਆਂ ਅਤੇ ਜਦੋਂ ਸਕੂਲ ਦੇ ਵਿੱਚ ਮੀਡੀਆ ਦੀ ਟੀਮ ਨੇ ਪਹੁੰਚ ਕੇ ਸਕੂਲ ਅਧਿਆਪਕ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਰੋਜ਼ਾਨਾ ਸਕੂਲ ਲੱਗ ਰਿਹਾ ਹੈ ਅਤੇ ਅੱਜ ਵੀ 12 ਵਜੇ ਤੱਕ ਸਕੂਲ ਲੱਗੇਗਾ।

ਦੂਜੇ ਪਾਸੇ ਇਸ ਮਾਮਲੇ ਚ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਲੇਕਿਨ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਦਾ ਹੋਮਵਰਕ ਦਿੱਤਾ ਜਾ ਰਿਹਾ ਹੈ, ਇਸ ਕਰਕੇ ਹੀ ਵਿਦਿਆਰਥੀਆਂ ਨੂੰ ਸਕੂਲ ਵਿੱਚ ਸੱਦਿਆ ਜਾ ਰਿਹਾ ਹੈ ਅਤੇ ਵਿਦਿਆਰਥੀ ਆਪਣਾ ਸਕੂਲ ਹੋਮਵਰਕ ਹੀ ਨੋਟ ਕਰਨ ਵਾਸਤੇ ਆ ਰਹੇ ਹਨ।

ਜ਼ਿਕਰ ਯੋਗ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਵੱਧਦੀ ਗਰਮੀ ਦੇ ਮੱਦੇ ਨਜ਼ਰ ਸਕੂਲ ਦੇ ਵਿੱਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਹਨ ਲੇਕਿਨ ਹਜੇ ਵੀ ਕੁਝ ਸਕੂਲ ਅਜਿਹੇ ਹਨ ਜੋ ਕਿ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਆਪਣੀ ਮਨਮਾਨੀ ਨਾਲ ਸਕੂਲ ਖੋਲ ਰਹੇ ਹਨ ਤੇ ਬੱਚਿਆਂ ਦੀ ਜ਼ਿੰਦਗੀ ਨਾਲ ਖਲਵਾੜ ਕਰ ਰਹੇ ਹਨ ਅਤੇ ਸੋਚਣ ਵਾਲੀ ਗੱਲ ਇਹ ਹੈ ਕਿ 21 ਮਈ ਤੋਂ ਸਰਕਾਰ ਵੱਲੋਂ ਸਕੂਲ ਬੰਦ ਕਰਨ ਦੇ ਐਲਾਨ ਕੀਤੇ ਗਏ ਹਨ ਅਤੇ 28 ਮਈ ਤੱਕ ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਹੋਮਵਰਕ ਕਿਉਂ ਨਹੀਂ ਦਿੱਤਾ ਗਿਆ ਇਹ ਤਾਂ ਹੁਣ ਜਾਂਚ ਦਾ ਵਿਸ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...