July 10, 2026, 7:44 pm
----------- Advertisement -----------
HomeNewsEducationਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ...

ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ ਸ਼ੋਰਾਂ’ਤੇ :ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...