August 11, 2026, 1:14 pm
----------- Advertisement -----------
HomeNewsEducationਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ 'ਚ ਕੀਤਾ...

ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 23 ਸਤੰਬਰ:ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...