September 12, 2026, 7:36 pm
----------- Advertisement -----------
HomeNewsBreaking Newsਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ:...

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ, 19 ਦਸੰਬਰ:(ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...