October 8, 2026, 6:58 am
----------- Advertisement -----------
HomeNewsBreaking Newsਗਰੀਬ ਵਿਦਿਆਰਥੀਆਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਨ ਪ੍ਰੋਫੈਸਰ ਬੀ.ਸੀ ਵਰਮਾ

ਗਰੀਬ ਵਿਦਿਆਰਥੀਆਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਨ ਪ੍ਰੋਫੈਸਰ ਬੀ.ਸੀ ਵਰਮਾ

Published on

----------- Advertisement -----------

ਚੰਡੀਗੜ੍ਹ, 19 ਸਤੰਬਰ (ਬਲਜੀਤ ਮਰਵਾਹਾ)- ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਬੀ.ਸੀ. ਵਰਮਾ ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਕੁਝ ਦਿਨ ਦਾਖਲ ਰਹਿਣ ਉਪਰੰਤ ਸਵਰਗ ਸੁਧਾਰ ਗਏ। ਨਿਮਰਤਾ ਤੇ ਹਲੀਮੀ ਦੇ ਨਾਲ ਕੁਸ਼ਲ ਪ੍ਰੋਫੈਸਰ ਰਹੇ ਬੀ.ਸੀ. ਵਰਮਾ ਵੱਲੋਂ ਆਪਣੇ ਅਧਿਆਪਨ ਸਮੇਂ ਕੀਤੇ ਨੇਕ ਕੰਮਾਂ ਸਦਕਾ ਪ੍ਰਾਪਤ ਦੁਆਵਾਂ ਦਾ ਹੀ ਫਲ ਹੈ ਕਿ ਪਰਮਾਤਮਾ ਨੇ ਉਨ੍ਹਾਂ ਦੇ ਪੁੱਤਰ ਅਨੁਰਾਗ ਵਰਮਾ ਨੂੰ ਪੰਜਾਬ ਦੇ ਮੁੱਖ ਸਕੱਤਰ ਦੇ ਮੁਕਾਮ ਉੱਤੇ ਪਹੁੰਚਾਇਆ।

ਬੀ.ਸੀ. ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਲੈਲਾ ਵਿਖੇ ਹੋਇਆ। ਬਚਪਨ ਤੋਂ ਹੀ ਪੜ੍ਹਾਈ ਦੀ ਲਗਨ ਕਾਰਨ ਉਹ ਪਹਿਲਾਂ ਪੈਦਲ ਅਤੇ ਫੇਰ ਸਾਈਕਲ ਉਤੇ 15 ਕਿਲੋਮੀਟਰ ਦੂਰ ਪਟਿਆਲਾ ਸ਼ਹਿਰ ਪੜ੍ਹਨ ਜਾਂਦੇ ਸਨ। ਕੈਮਿਸਟਰੀ ਵਿਸ਼ੇ ਵਿੱਚ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ।

ਆਪਣੇ ਅਧਿਆਪਨ ਦੇ ਕਾਰਜਕਾਲ ਦੌਰਾਨ ਪ੍ਰੋ. ਵਰਮਾ ਵਿਦਿਆਰਥੀਆਂ ਵਿੱਚ ਬਹੁਤ ਮਕਬੂਲ ਸਨ। ਅੱਸੀ ਦੇ ਦਹਾਕੇ ਵਿੱਚ ਜਦੋਂ ਟਿਊਸ਼ਨਾਂ ਦਾ ਦੌਰ ਸਿਖਰ ਉੱਤੇ ਸੀ, ਉਦੋਂ ਵਰਮਾ ਨੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗਰੀਬ, ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਘਰ ਵਿਖੇ ਮੁਫ਼ਤ ਪੜ੍ਹਾ ਕੇ ਜੱਸ ਖੱਟਿਆ। ਉਹ ਅਨੇਕਾਂ ਪਰਿਵਾਰਾਂ ਦੇ ਬੱਚਿਆਂ ਲਈ ਰਾਹਗੀਰ ਬਣੇ ਅਤੇ ਲੋੜਵੰਦ ਦੀ ਭੱਜ ਕੇ ਮੱਦਦ ਕਰਦੇ। ਆਪਣੇ ਵਿਦਿਆਰਥੀਆਂ ਦੇ ਅਕਾਦਮਿਕ ਮਾਮਲਿਆਂ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦੇ ਨਾਲ ਆਪਣੇ ਸਹਾਇਕ ਕਰਮਚਾਰੀਆਂ ਪ੍ਰਤੀ ਵੀ ਸੁਹਿਰਦ ਤੇ ਉਸਾਰੂ ਸੋਚ ਰੱਖਦੇ ਸਨ।

ਪ੍ਰੋ. ਬੀ.ਸੀ. ਵਰਮਾ ਦੇ ਪੜ੍ਹਾਏ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉਚ ਅਹੁਦਿਆਂ ਉਤੇ ਪਹੁੰਚੇ ਜਿਨ੍ਹਾਂ ਵਿੱਚ ਸਿਵਲ ਤੇ ਪੁਲਿਸ ਅਧਿਕਾਰੀ, ਪ੍ਰੋਫੈਸਰ ਅਤੇ ਵੱਡੀ ਗਿਣਤੀ ਵਿੱਚ ਡਾਕਟਰ ਸ਼ਾਮਲ ਹਨ। ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਅਕਸਰ ਆਪਣੇ ਸਤਿਕਾਰਯੋਗ ਅਧਿਆਪਕ ਪ੍ਰੋ. ਵਰਮਾ ਨੂੰ ਯਾਦ ਕਰਦੇ ਸਨ।ਪ੍ਰੋ. ਵਰਮਾ ਨੇ ਅਧਿਆਪਨ ਤੋਂ ਇਲਾਵਾ ਬਤੌਰ ਸਿੱਖਿਆ ਪ੍ਰਸ਼ਾਸਕ ਕੁਸ਼ਲ ਸੇਵਾਵਾਂ ਨਿਭਾਈਆਂ। ਆਪ ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ।

ਪ੍ਰੋ. ਬੀ.ਸੀ. ਵਰਮਾ ਦੇ ਧਰਮ ਪਤਨੀ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦਾ ਇਕ ਪੁੱਤਰ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...