August 9, 2026, 10:56 pm
----------- Advertisement -----------
HomeNewsBreaking Newsਖਤਮ ਹੋਵੇਗਾ ਮੈਥ-ਅੰਗਰੇਜ਼ੀ ਦਾ ਡਰ: ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ 'ਚ ਸ਼ੁਰੂ...

ਖਤਮ ਹੋਵੇਗਾ ਮੈਥ-ਅੰਗਰੇਜ਼ੀ ਦਾ ਡਰ: ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗਾ ਪ੍ਰੋਜੈਕਟ ਸਮਰਥ-2

Published on

----------- Advertisement -----------
  • ਗਲਤ ਰਿਪੋਰਟ ਦੇਣ ਵਾਲੇ ਅਧਿਆਪਕਾਂ ‘ਤੇ ਹੋਵੇਗੀ ਕਾਰਵਾਈ

ਮੋਹਾਲੀ, 25 ਮਾਰਚ 2024 – ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ ‘ਤੇ ਪਕੜ ਮਜ਼ਬੂਤ ​​ਕਰਨ ਅਤੇ ਇਨ੍ਹਾਂ ਵਿਸ਼ਿਆਂ ਦਾ ਡਰ ਖ਼ਤਮ ਕਰਨ ਲਈ ਨਵੀਂ ਪਹਿਲਕਦਮੀ ਕੀਤੀ ਹੈ। ਇਸ ਦੇ ਲਈ ਪ੍ਰੋਜੈਕਟ ਸਮਰਥ-2, 1 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਸ਼ੁਰੂ ਹੋਵੇਗਾ।

ਇਹ ਪ੍ਰੋਜੈਕਟ 31 ਮਈ ਤੱਕ ਚੱਲੇਗਾ। ਇਸ ਵਿੱਚ ਸ਼ਾਮਲ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਹਾਲਾਂਕਿ ਵਿਭਾਗ ਵੱਲੋਂ ਇਸ ਦੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਜੇਕਰ ਕੋਈ ਸਕੂਲ ਗਲਤ ਤੱਥ ਪੇਸ਼ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।

ਇਸ ਪ੍ਰੋਜੈਕਟ ਰਾਹੀਂ ਮੁੱਖ ਤੌਰ ‘ਤੇ 3 ਵਿਸ਼ਿਆਂ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਵਿੱਚ ਸਮਾਨ ਸਮਝ ਵਾਲੇ ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣਗੇ। 2ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਲਈ ਪੈਰਾਗ੍ਰਾਫ ਰੀਡਿੰਗ ਸਿਖਾਈ ਜਾਵੇਗੀ। ਜਦਕਿ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਹਾਣੀ ਪੜ੍ਹਾਈ ਜਾਵੇਗੀ। ਇਸ ਦੇ ਲਈ ਸਕੂਲਾਂ ਨੂੰ ਟਾਈਮ ਟੇਬਲ ਵੀ ਭੇਜ ਦਿੱਤੇ ਗਏ ਹਨ।

ਇਸੇ ਤਰ੍ਹਾਂ ਗਣਿਤ ਵਿੱਚ ਦੂਜੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਨੂੰ ਪਲੱਸ ਅਤੇ ਮਾਇਨਸ ਪੜ੍ਹਾਇਆ ਜਾਵੇਗਾ। ਜਦੋਂ ਕਿ ਹੋਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਜੋੜ, ਘਟਾਓ, ਗੁਣਾ ਅਤੇ ਭਾਗ ਪੜ੍ਹਾਇਆ ਜਾਵੇਗਾ।

ਇਸ ਪ੍ਰੋਜੈਕਟ ਵਿੱਚ ਸ਼ਾਮਲ ਬੱਚਿਆਂ ਦਾ ਮੁਲਾਂਕਣ ਵੀ ਕੀਤਾ ਜਾਵੇਗਾ। ਸਾਰਾ ਡਾਟਾ ਨਿਰਧਾਰਤ ਸਮੇਂ ‘ਤੇ ਪੋਰਟਲ ‘ਤੇ ਅਪਲੋਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਪ੍ਰੋਜੈਕਟ ਨਾਲ ਸਬੰਧਤ ਅੰਕੜਿਆਂ ਵਿੱਚ 5 ਫੀਸਦੀ ਤੋਂ ਵੱਧ ਕਮੀ ਪਾਈ ਜਾਂਦੀ ਹੈ ਤਾਂ ਸਕੂਲ ਮੁਖੀ ਅਤੇ ਸਬੰਧਤ ਅਧਿਆਪਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਹੀਨਾਵਾਰ ਪ੍ਰੀਖਿਆਵਾਂ ਜੁਲਾਈ ਮਹੀਨੇ ਵਿੱਚ ਹੋਣਗੀਆਂ। ਇਸ ਪ੍ਰੋਜੈਕਟ ਦੇ ਸਵਾਲ ਵੀ ਉਸ ਵਿੱਚ ਸ਼ਾਮਲ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...