ਪੰਜਾਬ ਸਿਵਿਲ ਸਕੱਤਰੇਤ ਵਿੱਚ ਕੰਮ ਕਰ ਰਹੇ 6 ਡਿਪਟੀ ਸਕੱਤਰਾਂ ਨੂੰ ਤਰੱਕੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਹੁਕਮ ਜਾਰੀ ਕੀਤੇ ਗਏ ਹਨ।

ਦਸ ਦਈਏ ਕਿ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਦਿੱਲੀ ਪਹੁੰਚ ਕੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮਾਨ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।












