July 1, 2026, 11:14 pm
----------- Advertisement -----------
HomeNewsLatest Newsਜਲ ਸਰੋਤ ਮੰਤਰੀ ਮੀਤ ਹੇਅਰ ਨੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ...

ਜਲ ਸਰੋਤ ਮੰਤਰੀ ਮੀਤ ਹੇਅਰ ਨੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 13 ਜੁਲਾਈ : ਪੰਜਾਬ ਵਿੱਚ ਮੋਹਲੇਧਾਰ ਮੀਂਹ ਨਾਲ ਦਰਿਆਵਾਂ ਦੇ ਸਮਰੱਥਾ ਤੋਂ ਵੱਧ ਚੱਲਣ ਕਾਰਨ ਵਾਪਰ ਰਹੀਆਂ ਪਾੜ ਪੈਣ ਦੀਆਂ ਘਟਨਾਵਾਂ ਅਤੇ ਕੁਝ ਥਾਂਵਾਂ ਉਤੇ
ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ਉਤੇ ਪਾੜ ਪੂਰਦੇ ਸਮੇਂ ਵਾਪਰੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਰੱਥਾ ਤੋਂ ਵੱਧ ਚੱਲ ਰਹੇ ਦਰਿਆਵਾਂ ਕੰਢੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਥਾਨਕ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ, ਸੈਨਾ, ਐਨ.ਡੀ.ਆਰ.ਐਫ. ਤੇ ਵਿਭਾਗ ਦੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਬਚਾਅ ਕਾਰਜ ਕਰਨ।

ਮੀਤ ਹੇਅਰ ਨੇ ਕਿਹਾ ਕਿ ਮਨੁੱਖੀ ਜਾਨਾਂ ਦੀ ਰੱਖਿਆ ਸਾਡੀ ਸਭ ਤੋਂ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਪਣੇ ਪੱਧਰ ਉੱਤੇ ਕੰਮ ਕਰ ਰਹੇ ਲੋਕਾਂ ਦੇ ਹੌਸਲੇ ਤੇ ਹਿੰਮਤ ਨੂੰ ਉਹ ਦਾਦ ਦਿੰਦੇ ਹਨ ਪਰ ਨਾਲ ਹੀ ਪਾੜ ਪੂਰਦੇ ਸਮੇਂ ਆਪਣਾ ਬਚਾਅ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸਮੁੱਚਾ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗਿਆ ਹੋਇਆ ਹੈ। ਜਲ ਸਰੋਤ ਵਿਭਾਗ ਵੱਲੋਂ ਮਿੱਟੀ ਵਾਲੇ ਥੈਲੇ ਤੇ ਖਾਲੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸੈਨਾ ਤੇ ਐਨ.ਡੀ.ਆਰ.ਐਫ. ਦੇ ਜਵਾਨ ਵੀ ਡਟੇ ਹੋਏ ਹਨ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪਹਾੜਾਂ ਅਤੇ ਸੂਬੇ ਵਿੱਚ ਮੋਹਲੇਧਾਰ ਬਾਰਸ਼ਾਂ ਕਾਰਨ ਕਈ ਸਾਲਾਂ ਬਾਅਦ ਅਜਿਹੀ ਸਥਿਤੀ ਪੈਦਾ ਹੋਈ ਹੈ ਅਤੇ ਸਾਰੇ ਦਰਿਆ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੇ ਹਨ। ਕਈ ਜਗ੍ਹਾਂ ਦਰਿਆ ਤੇ ਨਹਿਰਾਂ ਓਵਰਫਲੋ ਵੀ ਹੋਈਆਂ। ਇਸੇ ਤਰ੍ਹਾਂ ਕੁਝ ਥਾਂਵਾਂ ਉਤੇ ਪਾੜ ਪੈਣ ਦੀਆਂ ਘਟਨਾਵਾਂ ਵਾਪਰੀਆਂ ਹਨ। ਅਜਿਹੇ ਵਿੱਚ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ-ਆਪ ਪਾੜ ਪੂਰਨ ਦੀ ਬਜਾਏ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਤਕਨੀਕੀ ਮੱਦਦ ਜ਼ਰੂਰ ਲੈਣ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਣਾ ਬਹੁਤ ਜ਼ਰੂਰੀ ਹੈ।ਇਸ ਔਖੀ ਘੜੀ ਵਿੱਚ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਜਾਨ ਕੀਮਤੀ ਹੋਣ ਕਰਕੇ ਮਨੁੱਖੀ ਜਾਨ ਦੀ ਰੱਖਿਆ ਹਰ ਕੀਮਤ ਉੱਤੇ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...