November 13, 2026, 3:57 am
----------- Advertisement -----------
HomeNewsLatest Newsਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 31 ਨੂੰ ਦਿੱਲੀ 'ਚ ਰੋਸ ਪ੍ਰਦਰਸ਼ਨ; ਪੰਜਾਬ ਤੋਂ...

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 31 ਨੂੰ ਦਿੱਲੀ ‘ਚ ਰੋਸ ਪ੍ਰਦਰਸ਼ਨ; ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਹੋਣਗੇ ਰੋਸ ਰੈਲੀ ‘ਚ ਸ਼ਾਮਿਲ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਹੋਣਗੀਆਂ। ਓਥੇ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ।
ਹਰ ਹਲਕੇ ਤੋਂ ਘੱਟੋ-ਘੱਟ ਇੱਕ ਹਜ਼ਾਰ ਸਮਰਥਕ ਜਾਣਗੇ। ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਅਤੇ ਪੰਜਾਬ ‘ਚ ਆਪ ਦੇ ਮੰਤਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਿੱਲੀ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...