ਸੀਵਰਮੈਨ ਸਫ਼ਾਈ ਸੇਵਕ ਸੰਘਰਸ਼ ਕਮੇਟੀ ਵੱਲੋਂ ਅੱਜ ਲੁਧਿਆਣਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਧਰਨਾ ਜ਼ੋਨ-ਏ ਦੇ ਬਾਹਰ ਦਿੱਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਸੀਵਰਮੈਨ ਅਤੇ ਸਵੀਪਰ ਵੱਡੀ ਪੱਧਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਧਿਕਾਰੀਆਂ ਨੇ ਧਰਨਾਕਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਵੀ ਸ਼ੁਰੂ ਕੀਤਾ ਜਾ ਸਕਦਾ ਹੈ।
ਸੀਵਰਮੈਨਾਂ ਅਤੇ ਹੋਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਵੱਲੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਸਮੂਹ ਸੀਵਰਮੈਨ, ਸਵੀਪਰ ਇਸ ਧਰਨੇ ਵਿੱਚ ਸ਼ਾਮਲ ਹੋਣਗੇ। ਦੁਪਹਿਰ 1 ਵਜੇ ਦੇ ਕਰੀਬ ਧਰਨਾ ਦਿੱਤਾ ਜਾਵੇਗਾ।
----------- Advertisement -----------
ਲੁਧਿਆਣਾ ਵਿੱਚ ਅੱਜ ਸਫ਼ਾਈ ਸੇਵਕਾਂ ਵੱਲੋ ਧਰਨਾ ਪ੍ਰਦਰਸ਼ਨ
Published on
----------- Advertisement -----------
----------- Advertisement -----------












