September 27, 2026, 5:40 am
----------- Advertisement -----------
HomeNewsBreaking Newsਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਮੋਹਾਲੀ ਵਿਖੇ ਵਿਰੋਧ ਪ੍ਰਦਰਸ਼ਨ:ਚੰਡੀਗੜ੍ਹ ਪੁਲਿਸ ਨੇ...

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਮੋਹਾਲੀ ਵਿਖੇ ਵਿਰੋਧ ਪ੍ਰਦਰਸ਼ਨ:ਚੰਡੀਗੜ੍ਹ ਪੁਲਿਸ ਨੇ 5 ਮੰਤਰੀ ਲਏ ਹਿਰਾਸਤ ‘ਚ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਮੋਹਾਲੀ ਤੋਂ ਚੰਡੀਗੜ੍ਹ ਵੱਲ ਵਧਣ ਲੱਗੇ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਆਗੂਆਂ ਨੂੰ ਰੋਕ ਲਿਆ। ਹੁਣ ਤੱਕ ਪੰਜਾਬ ਸਰਕਾਰ ਦੇ 5 ਮੰਤਰੀਆਂ ਅਤੇ ਕਈ ਵਿਧਾਇਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਪਹਿਲਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕੁਲਦੀਪ ਸਿੰਘ ਧਾਲੀਵਾਲ ਤੋਂ ਬਾਅਦ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲ ਚੰਦ ਕਟਾਰੂਚੱਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ। ਹੁਣ ਪੁਲੀਸ ਨੇ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਦੌਰਾਨ ‘ਆਪ’ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ। ‘ਆਪ’ ਆਗੂਆਂ ‘ਤੇ ਜਲ ਤੋਪਾਂ ਚਲਾਈਆਂ ਗਈਆਂ। ‘ਆਪ’ ਆਗੂਆਂ ਨੂੰ ਫਿਲਹਾਲ ਚੰਡੀਗੜ੍ਹ ਬਾਰਡਰ ‘ਤੇ ਹੀ ਰੋਕਿਆ ਗਿਆ ਹੈ।
ਦੱਸ ਦਈਏ ਕਿ ਅੱਜ ਸੀਐਮ ਭਗਵੰਤ ਮਾਨ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹਰਜੋਤ ਸਿੰਘ ਬੈਂਸ ਸਮੇਤ ਕਈ ਆਗੂ ਤੇ ਸਮਰਥਕ ਵੀ ਦਿੱਲੀ ਪੁੱਜੇ। ਉਨ੍ਹਾਂ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...