June 27, 2026, 6:10 pm
----------- Advertisement -----------
HomeNewsBreaking Newsਮੋਹਾਲੀ 'ਚ ਇਨਕਮ ਟੈਕਸ ਦਫਤਰ ਦੇ ਬਾਹਰ ਅੱਜ ਕਾਂਗਰਸੀਆਂ ਦਾ ਪ੍ਰਦਰਸ਼ਨ, ਪਾਰਟੀ...

ਮੋਹਾਲੀ ‘ਚ ਇਨਕਮ ਟੈਕਸ ਦਫਤਰ ਦੇ ਬਾਹਰ ਅੱਜ ਕਾਂਗਰਸੀਆਂ ਦਾ ਪ੍ਰਦਰਸ਼ਨ, ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਦਾ ਮਾਮਲਾ

Published on

----------- Advertisement -----------

ਮੋਹਾਲੀ, 19 ਫਰਵਰੀ 2024 – ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਕੇਂਦਰ ਸਰਕਾਰ ਵਿਰੁੱਧ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸਾਰੇ ਜ਼ਿਲ੍ਹਿਆਂ ਦੇ ਕਾਂਗਰਸੀ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਇਕੱਠੇ ਹੋਣਗੇ।

ਮੋਹਾਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮੋਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂ ਅਤੇ ਸਮਰਥਕ ਸ਼ਮੂਲੀਅਤ ਕਰਨਗੇ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਿਲ ਹੋਣਗੇ। ਕੇਂਦਰ ਸਰਕਾਰ ਖਿਲਾਫ ਵੀ ਆਵਾਜ਼ ਉਠਾਉਣਗੇ।

ਕਾਂਗਰਸ ਦੇ ਧਰਨੇ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਇਹ ਸਭ ਰਾਜਨੀਤੀ ਤੋਂ ਪ੍ਰੇਰਿਤ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਵਿੱਚ ਹੀ ਨਹੀਂ ਸਗੋਂ ਕਈ ਸੂਬਿਆਂ ਵਿੱਚ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...