March 23, 2025, 7:50 am
----------- Advertisement -----------
HomeNewsBreaking Newsਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

Published on

----------- Advertisement -----------

          ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 10 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।

ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...

ਹੱਦਬੰਦੀ ‘ਤੇ ਚੇਨਈ ’ਚ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ,ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਹੱਦਬੰਦੀ ਦੇ ਖਿਲਾਫ

 ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਹੱਦਬੰਦੀ ਨੂੰ ਲੈ ਕੇ ਸ਼ਨੀਵਾਰ ਨੂੰ ਚੇਨਈ ਵਿੱਚ...

ਪੰਜਾਬ ਦੇ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ

ਪੰਜਾਬ ਸਰਕਾਰ ਹੁਣ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ...

ਅਜਨਾਲਾ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ ਨੌਜਵਾਨ ਨੂੰ ਲਿਆ ਹਿਰਾਸਤ ’ਚ

ਅਜਨਾਲਾ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ...

“ਆਪ” ਵਿਧਾਇਕ ਦੇ ਘਰੋਂ ਮਿਲੀਆਂ ਕਿਸਾਨਾਂ ਦੇ ਟਰੈਕਟਰ- ਟਰਾਲੀਆਂ, ਖਹਿਰਾ ਨੇ FIR ਦਰਜ ਕਰਨ ਦੀ ਕੀਤੀ ਮੰਗ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...