September 11, 2026, 3:17 am
----------- Advertisement -----------
HomeNewsBreaking Newsਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ PRTC ਦੀ...

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ PRTC ਦੀ ਬੱਸ: ਟਰੈਕਟਰ-ਟਰਾਲੀ ਦੇ ਵੀ ਹੋਏ ਤਿੰਨ ਟੋਟੇ

Published on

----------- Advertisement -----------

ਅਬੋਹਰ, 25 ਅਪ੍ਰੈਲ 2024 – ਅਬੋਹਰ ਵਿੱਚ PRTC ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ ‘ਚ ਕਰੀਬ 15 ਯਾਤਰੀ ਬੈਠੇ ਸਨ।

ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁਲ ਦੀਆਂ ਲਾਈਟਾਂ ਵੀ ਬੰਦ ਸਨ। ਜਿਸ ਕਾਰਨ ਉਹ ਸੜਕ ‘ਤੇ ਅੱਗੇ ਜਾਂਦੇ ਟਰੈਕਟਰ ਨੂੰ ਦੇਖ ਨਹੀਂ ਸਕਿਆ।

ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਬਰ ਪੁਲ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।

ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੇ ਸਨ।

ਇਸ ਘਟਨਾ ਵਿੱਚ ਇੱਕ ਮਹਿਲਾ ਸਵਾਰੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਇਸ ਘਟਨਾ ਵਿੱਚ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ ਜਦਕਿ ਬੱਸ ਨੂੰ ਵੀ ਭਾਰੀ ਨੁਕਸਾਨ ਪੁੱਜਾ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...