June 16, 2026, 12:51 am
----------- Advertisement -----------
HomeNewsLatest Newsਪਟਿਆਲਾ ਤੋਂ ਪੀ.ਆਰ.ਟੀ.ਸੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਨੂੰ...

ਪਟਿਆਲਾ ਤੋਂ ਪੀ.ਆਰ.ਟੀ.ਸੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਨੂੰ ਹੋਵੇਗੀ ਰਵਾਨਾ

Published on

----------- Advertisement -----------

ਪਟਿਆਲਾ, 14 ਜੂਨ: ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਬੱਸ ਅੱਡੇ ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ। ਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਅਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ। ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਕਰਵਾਈ ਜਾ ਸਕੇਗੀ।
ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਦੁਪਹਿਰ 12 ਵਜੇ ਪਟਿਆਲਾ ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ ‘ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ।
ਐਮ.ਡੀ. ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ. ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...