ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਗਿਆ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਦੱਸ ਦਈਏ ਕਿ 10 ਵੀਂ ਨਤੀਜਾ 2023 ਦਾ ਲਿੰਕ ਕੱਲ ਭਾਵ 27 ਮਈ, 2023 ਨੂੰ ਸਰਗਰਮ ਹੋਣ ਦੀ ਉਮੀਦ ਹੈ। ਨਤੀਜਾ ਲਿੰਕ ਦੇ ਐਕਟੀਵੇਟ ਹੋਣ ਤੋਂ ਬਾਅਦ ਹੀ ਵਿਦਿਆਰਥੀ ਆਪਣਾ ਨਤੀਜਾ ਦੇਖ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਦੀ ਪ੍ਰੀਖਿਆ ਦਾ ਨਤੀਜਾ 97.54 ਫੀਸਦੀ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਰਹੀ। ਅਤੇ ਪ੍ਰਾਈਵੇਟ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97 ਰਹੀ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 98.46 ਰਹੀ। ਪੰਜਾਬ ਬੋਰਡ ਨੇ 24 ਮਾਰਚ ਤੋਂ 20 ਅਪ੍ਰੈਲ ਤੱਕ 10ਵੀਂ ਜਮਾਤ ਦੀ ਪ੍ਰੀਖਿਆ ਲਈ ਸੀ। ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ 12ਵੀਂ ਦਾ ਨਤੀਜਾ ਐਲਾਨਿਆ ਗਿਆ ਸੀ, ਜਿਸ ਵਿੱਚ ਇਸ ਵਾਰ ਵੀ ਲੜਕੀਆਂ ਨੇ ਬਾਜ਼ੀ ਮਾਰੀ ਸੀ।
ਇਸ ਤਰ੍ਹਾਂ 10ਵੀਂ ਜਮਾਤ ਦਾ ਨਤੀਜਾ ਚੈੱਕ ਕਰੋ-
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ – pseb.ac.in ‘ਤੇ ਜਾਓ।
ਹੋਮ ਪੇਜ ‘ਤੇ, ‘ਨਤੀਜਾ’ ਟੈਬ ‘ਤੇ ਕਲਿੱਕ ਕਰੋ।
ਹੁਣ ‘ਮੈਟ੍ਰਿਕ ਪ੍ਰੀਖਿਆ ਨਤੀਜਾ ਮਾਰਚ 2023’ ਚੁਣੋ।
ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰੋ।
‘ਨਤੀਜੇ ਲੱਭੋ’ ਟੈਬ ‘ਤੇ ਕਲਿੱਕ ਕਰੋ।
PSEB 10ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਪ੍ਰਦਰਸ਼ਿਤ ਹੋਵੇਗਾ
ਹੋਰ ਹਵਾਲੇ ਲਈ ਇੱਕ ਪ੍ਰਿੰਟਆਊਟ ਲਓ।
----------- Advertisement -----------
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ, ਵਿਦਿਆਰਥੀ ਇੰਝ ਕਰਨ ਚੈੱਕ
Published on
----------- Advertisement -----------
----------- Advertisement -----------












