ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਫਰੀਦਕੋਟ ਦੀ ਗਗਨਦੀਪ ਕੌਰ 100 ਫੀਸਦੀ ਅੰਕ ਲੈ ਕੇ 10ਵੀਂ ਟਾਪਰ ਬਣੀ ਹੈ। ਇਸ ਦੇ ਨਾਲ ਹੀ ਫਰੀਦਕੋਟ ਦੀ ਨਵਜੋਤ ਕੌਰ 650 ਵਿੱਚੋਂ 648 ਅੰਕ ਲੈ ਕੇ ਦੂਜੇ ਸਥਾਨ ’ਤੇ ਰਹੀ। ਮਾਨਸਾ ਦੀ ਹਰਮਨਦੀਪ ਕੌਰ ਨੇ 646 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਦੱਸ ਦਈਏ ਕਿ 10ਵੀਂ ਦੀ ਪ੍ਰੀਖਿਆ ਦਾ ਨਤੀਜਾ ਇਸ ਵਾਰ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਰਹੀ। ਅਤੇ ਪ੍ਰਾਈਵੇਟ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97 ਰਹੀ। ਵਿਦਿਆਰਥੀ ਸ਼ਨੀਵਾਰ ਸਵੇਰੇ 8 ਵਜੇ ਤੋਂ ਪ੍ਰੀਖਿਆ ਦੇ ਨਤੀਜੇ ਦੇਖ ਸਕਣਗੇ। ਪ੍ਰੀਖਿਆ ਵਿੱਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿੱਚੋਂ 2 ਲੱਖ 74 ਹਜ਼ਾਰ 400 ਪਾਸ ਹੋਏ। 653 ਵਿਦਿਆਰਥੀ ਫੇਲ੍ਹ ਹੋਏ ਹਨ।
----------- Advertisement -----------
PSEB 10th Result: ਫਰੀਦਕੋਟ ਦੀ ਗਗਨਦੀਪ ਕੌਰ 100 ਫੀਸਦੀ ਅੰਕ ਲੈ ਕੇ ਬਣੀ ਟਾਪਰ
Published on
----------- Advertisement -----------
----------- Advertisement -----------












