ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਇਸ ਦਿਨ ਹੋਣ ਵਾਲੀ ਪ੍ਰੀਖਿਆ ਦੀ ਨਵੀਂ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਭੇਜ ਦਿੱਤੇ ਗਏ ਹਨ। ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ।
ਪੀਐਸਈਬੀ 10 ਜੁਲਾਈ ਨੂੰ ਹੋਣ ਵਾਲੇ ਪੇਪਰ ਮੁਲਤਵੀ ਕਰਨ ਤੋਂ ਬਾਅਦ ਨਵੀਂ ਤਰੀਕ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਹੁਣ 5ਵੀਂ ਜਮਾਤ ਦੀ ਪ੍ਰੀਖਿਆ 12 ਜੁਲਾਈ ਨੂੰ, 8ਵੀਂ ਜਮਾਤ ਦੀ ਪ੍ਰੀਖਿਆ 17 ਜੁਲਾਈ ਨੂੰ, 10ਵੀਂ ਜਮਾਤ ਦੀ ਪ੍ਰੀਖਿਆ 17 ਜੁਲਾਈ ਨੂੰ ਅਤੇ 12ਵੀਂ ਜਮਾਤ ਦੀ ਪ੍ਰੀਖਿਆ 20 ਜੁਲਾਈ ਨੂੰ ਹੋਵੇਗੀ।













