August 17, 2026, 5:23 pm
----------- Advertisement -----------
HomeNewsLatest NewsPSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ...

PSPCL ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Published on

----------- Advertisement -----------

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ): ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ। ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ ‘ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਿਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਜੁਰਮਾਨਾ ਲਗਾਉਣ ਤੋਂ ਇਲਾਵਾ, ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਸਬੰਧਿਤ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਵੱਧ ਤੋਂ ਵੱਧ ਪੱਧਰ ਤੱਕ ਘਟਾ ਦੇਵੇਗੀ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਰੋਕਣ ਲਈ ਇਹ ਮੁਹਿੰਮ ਸਮੇਂ ਦੀ ਲੋੜ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਗਲਤੀਆਂ ਨਾ ਕਰਨ।

ਬਿਜਲੀ ਮੰਤਰੀ ਨੇ ਕਿਹਾ ਕਿ ਸਮੂਹਿਕ ਚੈਕਿੰਗ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਜਿਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਕਾਬੂ ਕਰਨ ਵਿੱਚ ਬਿਜਲੀ ਵਿਭਾਗ ਦੀ ਮਦਦ ਕਰਨ। ਉਨ੍ਹਾਂ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ। ਉਨ੍ਹਾਂ ਪਾਵਰਕੌਮ ਦੇ ਅਧਿਕਾਰੀਆਂ ਦੀ ਬਿਜਲੀ ਚੋਰੀ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਸ਼ਲਾਘਾ ਕੀਤੀ।

ਇਸ ਦੌਰਾਨ, ਰਾਜ ਦੇ ਆਰਥਿਕ ਵਿਕਾਸ ਅਤੇ ਸਥਿਰਤਾ ਲਈ ਊਰਜਾ ਦੀ ਬਚਤ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਬਿਜਲੀ ਮੰਤਰੀ ਨੇ ਹਰੇਕ ਯੂਨਿਟ ਦੀ ਬੱਚਤ ‘ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਬਿਜਲੀ ਬਚਾਉਣ ਦੀਆਂ ਆਦਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਥਿਰ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ, ਜੈਵਿਕ ਈਂਧਨ ‘ਤੇ ਸਾਡੀ ਨਿਰਭਰਤਾ ਨੂੰ ਘਟਾਉਣ, ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਨੂੰ ਘਟਾਉਣ ਲਈ ਬਿਜਲੀ ਦੀ ਸੰਭਾਲ ਮਹੱਤਵਪੂਰਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...