July 24, 2026, 8:14 am
----------- Advertisement -----------
HomeNewsLatest News21 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ...

21 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 21 ਜੂਨ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ ‘ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿੱਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...