ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਾਰਚ ਮਹੀਨੇ ਤੋਂ ਤਾਪਮਾਨ ਤੇਜ਼ੀ ਨਾਲ ਵਾਧਣ ਕਰਕੇ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਪਰੈਲ 2022 ਦੌਰਾਨ ਪੀਐਸਪੀਸੀਐਲ ਨੇ 10000 ਮੈਗਾਵਾਟ ਦੀ ਪੀਕ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਜੋ ਕਿ ਅਪ੍ਰੈਲ 2021 ਨਾਲੋਂ 46 ਫੀਸਦ ਵੱਧ ਸੀ। ਮਈ 2022 ਵਿੱਚ ਬਿਜਲੀ ਦੀ ਇਹ ਅਸਾਧਾਰਨ ਮੰਗ ਨਿਰੰਤਰ ਜਾਰੀ ਹੈ ਅਤੇ ਪੀਐਸਪੀਸੀਐਲ ਦੁਆਰਾ 10900 ਮੈਗਾਵਾਟ ਦੀ ਪੀਕ ਮੰਗ ਪੂਰੀ ਕੀਤੀ ਗਈ ਹੈ ਜੋ ਕਿ ਮਈ 2021 ਨਾਲੋਂ 60 ਫੀਸਦ ਤੋਂ ਵੱਧ ਹੈ। ਮੰਤਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ `ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ ਅਤੇ ਖੇਤੀ ਮੋਟਰਾਂ ਨੂੰ ਵੀ ਨਿਰਧਾਰਤ ਸਮੇਂ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ।
ਦੱਸ ਦਈਏ ਕਿ ਜੀਐਚਟੀਪੀ ਲਹਿਰਾ ਮੁਹੱਬਤ ਦੇ ਇੱਕ ਯੂਨਿਟ ਵਿੱਚ ਤਕਨੀਕੀ ਖਰਾਬੀ ਕਾਰਨ ਬੀਤੀ ਰਾਤ ਬੰਦ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੀਐਸਪੀਸੀਐਲ ਯੂਨਿਟ ਨੂੰ ਜਲਦੀ ਤੋਂ ਜਲਦੀ ਚਾਲੂ ਕਰਨ ਲਈ ਹਰ ਸੰਭਵ ਯਤਨ ਕਰੇਗਾ। ਪੀਐਸਪੀਸੀਐਲ ਨੂੰ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਲੋੜੀਂਦੇ ਕੋਲੇ ਅਤੇ ਬਿਜਲੀ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਾਡੇ ਅਧਿਕਾਰੀ ਕੇਂਦਰੀ ਬਿਜਲੀ ਅਤੇ ਕੋਲਾ ਮੰਤਰਾਲਿਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
----------- Advertisement -----------
ਪੀ.ਐਸ.ਪੀ.ਸੀ.ਐਲ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ: ਬਿਜਲੀ ਮੰਤਰੀ
Published on
----------- Advertisement -----------
----------- Advertisement -----------












