June 15, 2026, 11:38 pm
----------- Advertisement -----------
HomeNewsLatest Newsਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਦੋ ਦਿਨਾਂ ਭੁੱਖ ਹੜਤਾਲ 'ਤੇ ਬੈਠੇ...

ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਦੋ ਦਿਨਾਂ ਭੁੱਖ ਹੜਤਾਲ ‘ਤੇ ਬੈਠੇ ਪੀਟੀਯੂ ਕਰਮਚਾਰੀ

Published on

----------- Advertisement -----------

ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ (ਜਲੰਧਰ) ਦੇ ਮੁਲਾਜ਼ਮ ਆਪਣੀਆਂ ਹੱਕੀ ਸੰਵਿਧਾਨਕ ਮੰਗਾਂ ਦੇ ਹੱਲ ਲਈ ਯੂਨੀਅਨ ਦੇ ਪ੍ਰਧਾਨ ਪਵਨ ਕੁਮਾਰ ਸੰਘਰੀ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਭੁੱਖ ਹੜਤਾਲ ’ਤੇ ਬੈਠ ਗਏ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਸੰਘਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪਿਛਲੇ 10-12 ਸਾਲਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਕੋਈ ਪ੍ਰਸ਼ਾਸਨ ਨੇ ਹੱਲ ਨਹੀਂ ਕੀਤਾ ਅਤੇ ਨਾ ਹੀ ਵੀ.ਸੀ ਅਤੇ ਰਜਿਸਟਰਾਰ ਵੱਲੋਂ ਲਾਗੂ ਕੀਤੇ ਨਿਯਮਾਂ ਨੂੰ ਲਾਗੂ ਕੀਤਾ ਹੈ। ਸਰਕਾਰ ਨੇ ਨਿਯਮਾਂ ਅਨੁਸਾਰ ਮੰਗਾਂ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ।
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨਾਨ-ਟੀਚਿੰਗ ਮੁਲਾਜ਼ਮਾਂ ਜਿਨ੍ਹਾਂ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਨੇ ਤਰਸ ਦੇ ਆਧਾਰ ‘ਤੇ ਅਜੇ ਤੱਕ ਕੋਈ ਨੌਕਰੀ ਨਹੀਂ ਦਿੱਤੀ, ਉਨ੍ਹਾਂ ਦੀ ਮੌਤ ਨੂੰ ਪੰਜ-ਛੇ ਸਾਲ ਹੋ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਦੋ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਯੂਨੀਅਨ ਦੇ ਮੁਲਾਜ਼ਮਾਂ ਨਾਲ ਪੀਟੀਯੂ ਯੂਨੀਵਰਸਿਟੀ ਦੇ ਵੀਸੀ ਅਤੇ ਰਜਿਸਟਰਾਰ ਵੱਲੋਂ ਹਾਲੇ ਤੱਕ ਕੋਈ ਮੀਟਿੰਗ ਨਹੀਂ ਕੀਤੀ ਗਈ। ਯੂਨੀਅਨ ਮੁਲਾਜ਼ਮ ਆਗੂ ਨੇ ਪੀਟੀਯੂ ਯੂਨੀਵਰਸਿਟੀ ਦੇ ਵੀਸੀ ਅਤੇ ਰਜਿਸਟਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ 10 ਦਿਨਾਂ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਭਵਿੱਖ ‘ਚ ਭੁੱਖ ਹੜਤਾਲ ਅਤੇ ਮਰਨ ਵਰਤ ’ਤੇ ਚਲੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...