August 26, 2026, 8:35 am
----------- Advertisement -----------
HomeNewsBreaking Newsਪੰਜਾਬ ਯੂਨੀਵਰਸਿਟੀ ਨੇ ਫਿਰੋਜ਼ਪੁਰ ਦੇ RSD ਕਾਲਜ ਦੀ ਮਾਨਤਾ ਕੀਤੀ ਰੱਦ, ਕਿਹਾ...

ਪੰਜਾਬ ਯੂਨੀਵਰਸਿਟੀ ਨੇ ਫਿਰੋਜ਼ਪੁਰ ਦੇ RSD ਕਾਲਜ ਦੀ ਮਾਨਤਾ ਕੀਤੀ ਰੱਦ, ਕਿਹਾ ਅਕਾਦਮਿਕ ਕੈਲੰਡਰ ਦੀ ਨਹੀਂ ਕੀਤੀ ਪਾਲਣਾ

Published on

----------- Advertisement -----------
  • 3 ਪ੍ਰੋਫੈਸਰ ਵੀ ਹਟਾਏ

ਫਿਰੋਜ਼ਪੁਰ, 29 ਅਗਸਤ 2023 – ਪੰਜਾਬ ਯੂਨੀਵਰਸਿਟੀ ਨੇ ਸੋਮਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਥਿਤ ਰਾਮਸੁਖ ਦਾਸ ਯਾਨੀ ਆਰਐਸਡੀ ਕਾਲਜ ਦੀ ਮਾਨਤਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਅਜੀਬ ਇਤਫ਼ਾਕ ਸੀ ਕਿ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਆਪਣੀ ਟੀਮ ਨਾਲ ਕਾਲਜ ਮੈਨੇਜਮੈਂਟ ਵੱਲੋਂ ਕਾਲਜ ਵਿੱਚੋਂ ਕੱਢੇ ਗਏ ਤਿੰਨ ਪ੍ਰੋਫੈਸਰਾਂ ਦੇ ਹੱਕ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ।

ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜ ਦੀ ਮਾਨਤਾ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਯੂਨੀਵਰਸਿਟੀ ਨੇ ਕਾਲਜ ਦੀ ਮਾਨਤਾ ਰੱਦ ਕਰਨ ਦਾ ਕਾਰਨ ਅਕਾਦਮਿਕ ਕੈਲੰਡਰ ਦੀ ਪਾਲਣਾ ਨਾ ਕਰਨ ਨੂੰ ਦੱਸਿਆ ਹੈ। ਇਸ ਦੇ ਲਈ ਯੂਨੀਵਰਸਿਟੀ ਵੱਲੋਂ ਕਾਲਜ ਪ੍ਰਬੰਧਨ ਨੂੰ ਪਹਿਲਾਂ ਹੀ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ।

ਸਰਹੱਦੀ ਖੇਤਰ ਵਿੱਚ ਆਰਐਸਡੀ ਕਾਲਜ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀਆਂ ਦੀ ਦੇਣ ਵਾਲੀ ਇੱਕ ਪ੍ਰਮੁੱਖ ਸੰਸਥਾ ਹੈ। ਇੱਥੇ ਸੈਂਕੜੇ ਵਿਦਿਆਰਥੀ ਦਾਖ਼ਲ ਹਨ, ਅਜਿਹੇ ਵਿੱਚ ਹੁਣ ਇੱਕ ਵੱਡਾ ਸਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਜਦੋਂ ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ ਤਾਂ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਅਤੇ ਇੱਥੇ ਪੜ੍ਹਾਉਣ ਵਾਲੇ ਪ੍ਰੋਫੈਸਰਾਂ ਅਤੇ ਹੋਰ ਸਟਾਫ਼ ਦਾ ਕੀ ਬਣੇਗਾ।

ਜੇਕਰ ਜਲਦੀ ਜਵਾਬ ਨਾ ਮਿਲਿਆ ਤਾਂ ਇਸ ਦਾ ਵਿਦਿਆਰਥੀਆਂ ਦੇ ਭਵਿੱਖ ‘ਤੇ ਬੁਰਾ ਪ੍ਰਭਾਵ ਪਵੇਗਾ। ਸ਼ਾਇਦ ਬਹੁਤ ਸਾਰੇ ਵਿਦਿਆਰਥੀ ਉੱਚ ਸਿੱਖਿਆ ਤੋਂ ਵੀ ਵਾਂਝੇ ਰਹਿ ਜਾਣਗੇ। ਅਜਿਹੇ ‘ਚ ਨਾ ਸਿਰਫ ਕਾਲਜ ਦੇ ਵਿਦਿਆਰਥੀ, ਪ੍ਰੋਫੈਸਰ ਸਗੋਂ ਸਥਾਨਕ ਲੋਕ ਵੀ ਸੂਬਾ ਸਰਕਾਰ ਨੂੰ ਕਾਲਜ ਦੀ ਮਾਨਤਾ ਬਹਾਲ ਕਰਨ ਅਤੇ ਕਾਲਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ।

ਤਾਂ ਜੋ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਵਾਂਗ ਸਿੱਖਿਆ ਪ੍ਰਾਪਤ ਕਰਦੇ ਰਹਿਣ ਤਾਂ ਜੋ ਉਹ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...