September 9, 2026, 5:00 pm
----------- Advertisement -----------
HomeNewsLatest Newsਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ, 43...

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ, 43 ਲੋਕਾਂ ਦੀ ਹੋਈ ਮੌ.ਤ, 19 ਜ਼ਖਮੀ

Published on

----------- Advertisement -----------

ਚੰਡੀਗੜ੍ਹ, 27 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ।
27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ। ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ।
ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...