October 8, 2026, 10:07 am
----------- Advertisement -----------
HomeNewsBreaking Newsਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ...

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 3 ਅਗਸਤ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ (ਬਠਿੰਡਾ) ਵਿਖੇ ਨਾਕਾ ਲਗਾਇਆ ਅਤੇ ਚੈਕਿੰਗ ਦੌਰਾਨ  ਪਿਕਅੱਪ ਟਰੱਕ ਰੋਕਿਆ ਗਿਆ ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ  ਬਰਾਮਦ ਹੋਈਆਂ।

ਉਨ੍ਹਾਂ ਦੱਸਿਆ ਕਿ ਟੀਮਾਂ ਨੇ 4.48 ਕੁਇੰਟਲ ਪਾਊਡਰ ਅਤੇ 34 ਲੀਟਰ ਵੱਖ-ਵੱਖ ਕੀਟਨਾਸ਼ਕ ਜਿਨ੍ਹਾਂ ਵਿੱਚ 400 ਕਿਲੋ ਕਾਰਟਾਪ ਹਾਈਡਰੋਕਲੋਰਾਈਡ, 20 ਕਿਲੋ ਰੂਟ ਟੈੱਕ, 12 ਲੀਟਰ ਪੈਰਾਕੁਆਟ ਡਾਈਕਲੋਰਾਈਡ, 20 ਕਿਲੋ ਐਸੀਫੇਟ, 4 ਲੀਟਰ ਅਜ਼ੋਕਸੀਸਟਰੋਬਿਨ + ਟੀਬਿਊਕੋਨਾਜੋਲ, 18 ਲੀਟਰ ਟਾਈਗਰ (ਬਾਇਓ ਪਲਾਂਟ ਪ੍ਰੋਟੈਕਸ਼ਨ) , 5 ਕਿਲੋ ਥਾਈਮੇਥੋਕਸਮ ਅਤੇ 3 ਕਿਲੋ ਐਮਾਮੇਕਟਿਨ ਬੈਂਜੋਏਟ ਸ਼ਾਮਲ ਹਨ, ਜ਼ਬਤ ਕੀਤੇ ਹਨ। ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਸਟਾਕ ਜਸਵੰਤ ਰਸਾਇਣ, ਕੋਰੋਮੰਡਲ ਅਤੇ ਗੁਜਰਾਤ ਪੈਸਟੀਸਾਈਡਜ਼ ਨਾਲ ਸਬੰਧਤ  ਹੈ, ਜਿਨ੍ਹਾਂ ਨੂੰ ਪੰਜਾਬ ਰਾਜ ਵਿੱਚ ਕੀਟਨਾਸ਼ਕ ਵੇਚਣ ਦੀ ਇਜਾਜ਼ਤ ਨਹੀਂ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਅਨੁਸਾਰ ਵੱਖ-ਵੱਖ ਕੀਟਨਾਸ਼ਕਾਂ ਦੇ ਸੈਂਪਲ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਵੀ ਵਿੱਢ ਦਿੱਤੀ ਹੈ।

  ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਡਾਇਮੋਨੀਅਮ ਫਾਸਫੇਟ (ਡੀਏਪੀ) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਵੀ ਰੱਦ ਕੀਤੇ ਹਨ।

  ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਕਲੀ ਖਾਦਾਂ ਅਤੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲਿ੍ਹਆਂ ਵਿੱਚ ਲਗਾਤਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇਕਰ ਗੈਰਮਿਆਰੀ ਜਾਂ ਨਕਲੀ ਖਾਦਾਂ ਜਾਂ ਕੋਈ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...