June 7, 2026, 9:42 pm
----------- Advertisement -----------
HomeNewsਪੰਜਾਬ, ਹਰਿਆਣਾ ਦੀ ਅਦਾਲਤ ਨੇ ਦਿੱਤਾ ਚਹਿਲ ਦੇ ਹੱਕ ਵਿੱਚ ਫੈਸਲਾ, ਉਧਰ ਵਿਜੀਲੈਂਸ...

ਪੰਜਾਬ, ਹਰਿਆਣਾ ਦੀ ਅਦਾਲਤ ਨੇ ਦਿੱਤਾ ਚਹਿਲ ਦੇ ਹੱਕ ਵਿੱਚ ਫੈਸਲਾ, ਉਧਰ ਵਿਜੀਲੈਂਸ ਨੇ ਭਗੌੜਾ ਐਲਾਨਣ ਦੀ ਕੀਤੀ ਸੀ ਤਿਆਰੀ                  

Published on

----------- Advertisement -----------

ਇੱਕ ਪਾਸੇ ਵਿਜੀਲੈਂਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ, ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀ ਅਦਾਲਤ ਦਾ ਫੈਸਲਾ ਚਹਿਲ ਦੇ ਹੱਕ ਵਿੱਚ ਆਇਆ ਹੈ। ਚਾਹਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਚਾਹਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ ਅਤੇ ਉਸ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਅਦਾਲਤ ਨੇ ਚਾਹਲ ਖਿਲਾਫ ਕੀਤੀ ਜਾ ਰਹੀ ਕਾਰਵਾਈ ‘ਤੇ ਪੰਜਾਬ ਪੁਲਸ ਤੋਂ ਜਵਾਬ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਬੀਤੇ ਮੰਗਲਵਾਰ ਨੂੰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।  ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਚਾਹਲ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਨੋਟਿਸ ਜਾਰੀ ਕੀਤਾ ਹੈ।

ਪਟਿਆਲਾ ਦੀ ਇੱਕ ਸਥਾਨਕ ਅਦਾਲਤ ਵੱਲੋਂ 23 ਅਗਸਤ ਨੂੰ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਚਾਹਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਚਾਹਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ। ਜਿਸ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਾਂਚ ਏਜੰਸੀ ਦਰਜ ਮਾਮਲੇ ਦੀ ਸਹੀ ਜਾਂਚ ਲਈ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਅਗਾਊਂ ਜ਼ਮਾਨਤ ਦੀ ਮੰਗ ਕਰਦੇ ਹੋਏ 75 ਸਾਲਾ ਚਾਹਲ ਨੇ ਆਪਣੀ ਪਟੀਸ਼ਨ ‘ਚ ਜਾਂਚ ਏਜੰਸੀ ‘ਤੇ ਸਿਆਸੀ ਬਦਲਾਖੋਰੀ ਅਤੇ ਆਮਦਨ ਅਤੇ ਖਰਚੇ ਦੀ ਗਲਤ ਗਣਨਾ ਕਰਨ ਦਾ ਦੋਸ਼ ਲਗਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...