November 6, 2026, 9:49 am
----------- Advertisement -----------
HomeNewsਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਸੁਣਾਇਆ ਅਹਿਮ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾ, ਜਾਣੋ ਪੂਰਾ ਮਾਮਲਾ

Published on

----------- Advertisement -----------

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤੀ ਦੁਆਰਾ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਦੇ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਸੰਯੁਕਤ ਹੈ। ਜੇਕਰ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ ਤਾਂ ਪਤੀ ਖਿਲਾਫ ਕੋਈ ਕਾਰਵਾਈ ਨਹੀਂ ਹੋ ਸਕਦੀ। ਕਾਨੂੰਨ ਇਸ ਦੀ ਇਜਾਜ਼ਤ ਨਹੀਂ ਦਿੰਦਾ।

ਦੱਸ ਦਈਏ ਕਿ ਅਜਿਹਾ ਹੀ ਮਾਮਲਾ ਮੋਹਾਲੀ ਦੀ ਰਹਿਣ ਵਾਲੀ ਇੱਕ ਔਰਤ ਵੱਲੋਂ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ। ਇਸ ਦੌਰਾਨ ਹਾਈਕੋਰਟ ਨੇ ਟਿੱਪਣੀ ਕਰਦਿਆਂ ਪਟੀਸ਼ਨ ਨੂੰ ਰੱਦ ਕਰ ਦਿੱਤਾ। 

ਪਟੀਸ਼ਨ ਦਾਇਰ ਕਰਦੇ ਹੋਏ ਸ਼ਾਲੂ ਅਰੋੜਾ ਨੇ ਦੱਸਿਆ ਕਿ ਤਨੂ ਬਠਲਾ ਨੇ ਪਟੀਸ਼ਨਰ ਅਤੇ ਉਸ ਦੇ ਪਤੀ ਖਿਲਾਫ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਅਦਾਲਤ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਅਨੁਸਾਰ ਪਟੀਸ਼ਨਰ ਅਤੇ ਉਸ ਦੇ ਪਤੀ ਰਮਨ ਕੁਮਾਰ ਅਰੋੜਾ ਨੇ ਸ਼ਿਕਾਇਤਕਰਤਾ ਔਰਤ ਤੋਂ ਕਰੀਬ 5 ਲੱਖ ਰੁਪਏ ਲਏ ਸਨ। ਬਦਲੇ ਵਿੱਚ ਗਾਰੰਟੀ ਵਜੋਂ ਇੱਕ ਚੈੱਕ ਦਿੱਤਾ ਗਿਆ।

ਪਰ ਜਦੋਂ ਭੁਗਤਾਨ ਨਾ ਹੋਣ ਕਾਰਨ ਚੈੱਕ ਬੈਂਕ ਖਾਤੇ ਵਿੱਚ ਜਮ੍ਹਾ ਕਰਵਾਇਆ ਗਿਆ ਤਾਂ ਉਹ ਬਾਊਂਸ ਹੋ ਗਿਆ। ਜਿਸ ਤੋਂ ਬਾਅਦ ਮਾਮਲੇ ‘ਚ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਅਤੇ ਅਦਾਲਤ ਨੇ ਸੰਮਨ ਜਾਰੀ ਕੀਤੇ। ਪਟੀਸ਼ਨਕਰਤਾ ਨੇ ਕਿਹਾ ਕਿ ਜਿਸ ਬੈਂਕ ਖਾਤੇ ‘ਤੇ ਚੈੱਕ ਜਾਰੀ ਕੀਤਾ ਗਿਆ ਸੀ, ਉਹ ਪਟੀਸ਼ਨਕਰਤਾ ਅਤੇ ਉਸ ਦੇ ਪਤੀ ਦਾ ਸਾਂਝਾ ਬੈਂਕ ਖਾਤਾ ਸੀ, ਪਰ ਪਟੀਸ਼ਨਕਰਤਾ ਨੇ ਚੈੱਕ ‘ਤੇ ਦਸਤਖਤ ਨਹੀਂ ਕੀਤੇ ਸਨ।


ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਚੈੱਕ ‘ਤੇ ਦਸਤਖਤ ਨਾ ਹੋਣ ਦੀ ਸੂਰਤ ‘ਚ ਪਟੀਸ਼ਨਕਰਤਾ ਵਿਰੁੱਧ ਕਾਨੂੰਨੀ ਕਾਰਵਾਈ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਲਈ ਉਕਤ ਕਾਰਵਾਈ ਨਹੀਂ ਕੀਤੀ ਜਾ ਸਕਦੀ। ਕਾਨੂੰਨ ਮੁਤਾਬਕ ਚੈੱਕ ‘ਤੇ ਦਸਤਖਤ ਕਰਨ ਵਾਲੇ ਨੂੰ ਹੀ ਦੋਸ਼ੀ ਬਣਾਇਆ ਜਾ ਸਕਦਾ ਹੈ ਅਤੇ ਪਟੀਸ਼ਨਰ ਦੇ ਚੈੱਕ ‘ਤੇ ਕੋਈ ਦਸਤਖਤ ਨਹੀਂ ਸਨ। ਅਜਿਹੇ ‘ਚ ਹਾਈਕੋਰਟ ਨੇ ਪਟੀਸ਼ਨਕਰਤਾ ਖਿਲਾਫ ਕਾਨੂੰਨੀ ਕਾਰਵਾਈ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...