June 1, 2026, 7:41 pm
----------- Advertisement -----------
HomeNewsBreaking Newsਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ...

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Published on

----------- Advertisement -----------

ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...