September 9, 2026, 12:18 am
----------- Advertisement -----------
HomeNewsBreaking Newsਏਸ਼ਿਆਈ ਖੇਡਾਂ ਦੇ ਇਤਿਹਾਸ 'ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਖੇਡ ਮੰਤਰੀ ਮੀਤ...

ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀਆਂ ਮੁਬਾਰਕਾਂ

Published on

----------- Advertisement -----------

ਚੰਡੀਗੜ੍ਹ, 5 ਅਕਤੂਬਰ (ਬਲਜੀਤ ਮਰਵਾਹਾ)- ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗ਼ੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਸੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ ਦੇ 72 ਸਾਲਾਂ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਹਾਂਗਜ਼ੂ ਵਿਖੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗ਼ੇ ਜਿੱਤ ਲਏ ਹਨ ਜਦੋਂ ਕਿ ਪੁਰਸ਼ ਹਾਕੀ ਤੇ ਪੁਰਸ਼ ਕ੍ਰਿਕਟ ਦੇ ਮੁਕਾਬਲੇ ਬਾਕੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਵਾਲੇ ਖਿਡਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਤਿਆਰੀ ਲਈ ਇਨਾਮ ਰਾਸ਼ੀ ਦਿੱਤੀ ਗਈ ਜਿਸ ਤਹਿਤ 58 ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਖੇਡ ਦਲ ਦੀ ਵਾਪਸੀ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਤਮਗ਼ਾ ਜੇਤੂ ਖਿਡਾਰੀਆਂ ਦਾ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਖੇਡ ਮੰਤਰੀ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹਾਕੀ ਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਇਸ ਖਿਡਾਰਨ ਨੇ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਮਾਪਿਆਂ ਸਿਰ ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵੀ ਬੰਨ੍ਹਿਆ।

ਪੰਜਾਬ ਦੇ 20 ਖਿਡਾਰੀਆਂ ਨੇ ਹੁਣ ਤੱਕ ਅਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਕ੍ਰਿਕਟ, ਰੋਇੰਗ ਤੇ ਬੈਡਮਿੰਟਨ ਵਿੱਚ ਛੇ ਸੋਨੇ, ਛੇ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 16 ਤਮਗ਼ੇ ਜਿੱਤੇ ਹਨ। ਬੀਤੇ ਕੱਲ੍ਹ ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ ਤੋਂ ਬਾਅਦ 800 ਮੀਟਰ ਵਿੱਚ ਵੀ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਮੰਜੂ ਰਾਣੀ ਨੇ 35 ਕਿਲੋਮੀਟਰ ਪੈਦਲ ਦੌੜ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...