ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਮਿਲੀ ਹਾਰ ਤੋਂ ਬਾਅਦ ਪੰਜਾਬ ਭਾਜਪਾ ਨੇ ਪਾਰਟੀ ‘ਚ ਵੱਡਾ ਫੇਰਬਦਲ ਕੀਤਾ ਹੈ। ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਗਠਜੋੜ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਜਿਸ ਲਈ ਸੂਬਾ ਭਾਜਪਾ ਵਿੱਚ 169 ਕਾਰਜਕਾਰਨੀ ਮੈਂਬਰ ਅਤੇ 23 ਸਥਾਈ ਸੱਦੇ ਗਏ ਮੈਂਬਰ ਬਣਾਏ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੂੰ ਸਪੈਸ਼ਲ ਇਨਵਾਈਟੀ (Permanent) ਬਣਾਇਆ ਗਿਆ ਹੈ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ, ਸੰਨੀ ਦਿਓਲ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਤਰੁਣ ਚੁੱਘ, ਸ਼ਵੇਤ ਮਲਿਕ, ਇਕਬਾਲ ਸਿੰਘ ਲਾਲਪੁਰਾ, ਚਰਨਜੀਤ ਸਿੰਘ ਅਟਵਾਲ, ਮਨਪ੍ਰੀਤ ਸਿੰਘ ਬਾਦਲ, ਪ੍ਰੋ: ਰਜਿੰਦਰ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਸਿੰਘ ਢਿੱਲੋਂ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਜੈਵੀਰ ਸਿੰਘ ਸ਼ੇਰਗਿੱਲ, ਸੋਮ ਪ੍ਰਕਾਸ਼, ਭਗਤ ਚੁੰਨੀ ਲਾਲ, ਜੰਗੀ ਲਾਲ ਮਹਾਜਨ, ਲਕਸ਼ਮੀਕਾਂਤ ਚਾਵਲਾ, ਤੀਕਸ਼ਣ ਸੂਦ, ਅਤੇ ਸਰਬਜੀਤ ਸਿੰਘ ਵਿਰਕ ਨੂੰ ਸਪੈਸ਼ਲ ਇਨਵਾਈਟੀ ਬਣਾਇਆ ਗਿਆ ਹੈ।
----------- Advertisement -----------
ਪੰਜਾਬ ਭਾਜਪਾ ‘ਚ ਵੱਡਾ ਫੇਰਬਦਲ, ਕੈਪਟਨ ਅਮਰਿੰਦਰ ਸਿੰਘ ਨੂੰ ਮਿਲੀ ਇਹ ਜ਼ਿੰਮੇਵਾਰੀ
Published on
----------- Advertisement -----------
----------- Advertisement -----------











