November 19, 2026, 12:42 am
----------- Advertisement -----------
HomeNewsBreaking Newsਪੰਜਾਬ ਭਾਜਪਾ ਨੇ ਬਣਾਈ ਸੂਬਾਈ ਚੋਣ ਪ੍ਰਬੰਧਕ ਕਮੇਟੀ, ਜਾਖੜ ਨੇ ਸੰਭਾਲਿਆ ਪ੍ਰਧਾਨਗੀ...

ਪੰਜਾਬ ਭਾਜਪਾ ਨੇ ਬਣਾਈ ਸੂਬਾਈ ਚੋਣ ਪ੍ਰਬੰਧਕ ਕਮੇਟੀ, ਜਾਖੜ ਨੇ ਸੰਭਾਲਿਆ ਪ੍ਰਧਾਨਗੀ ਦਾ ਅਹੁਦਾ, ਜੈ ਇੰਦਰ ਨੂੰ ਬਣਾਇਆ ਮਹਿਲਾ ਪ੍ਰਚਾਰ ਕਮੇਟੀ ਦੀ ਮੁਖੀ

Published on

----------- Advertisement -----------

ਚੰਡੀਗੜ੍ਹ, 29 ਫਰਵਰੀ 2024 – ਕਿਸਾਨ ਅੰਦੋਲਨ ਦੇ ਵਿਚਕਾਰ ਭਾਜਪਾ ਨੇ ਆਪਣੀ ਰਾਜ ਚੋਣ ਪ੍ਰਬੰਧਨ ਕਮੇਟੀ ਬਣਾਈ ਹੈ। ਜਿਸ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖੁਦ ਸੰਭਾਲ ਲਈ ਹੈ। ਇਸ ਦੇ ਨਾਲ ਹੀ ਇਸ ਵਿੱਚ 38 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਵੀ ਮਹਿਲਾ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

ਸੁਨੀਲ ਜਾਖੜ ਚੋਣ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਕਨਵੀਨਰ ਦੋਵੇਂ ਅਹੁਦੇ ਸੰਭਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਕੇਸ਼ ਰਾਠੌਰ, ਅਨਿਲ ਸਰੀਨ, ਦਿਆਲ ਸਿੰਘ ਸੋਢੀ ਨੂੰ ਕੋ-ਕਨਵੀਨਰ ਵਜੋਂ ਜਗ੍ਹਾ ਦਿੱਤੀ ਹੈ। ਇਸ ਦੇ ਨਾਲ ਹੀ ਦਿਆਲ ਸਿੰਘ ਸੋਢੀ ਕੋਲ ਕਾਲ ਸੈਂਟਰ ਦੇ ਮੁਖੀ ਦਾ ਅਹੁਦਾ ਵੀ ਹੋਵੇਗਾ। ਚੋਣ ਦਫ਼ਤਰ ਦੇ ਮੁਖੀ ਸੁਭਾਸ਼ ਸੂਦ ਅਤੇ ਸਹਿ ਪ੍ਰਧਾਨ ਜਵਾਹਰ ਖੁਰਾਣਾ ਨੂੰ ਬਣਾਇਆ ਗਿਆ ਹੈ।

ਦਫਤਰ ਪ੍ਰਬੰਧਨ ਦੇ ਮੁਖੀ ਦਾ ਅਹੁਦਾ ਰਮਨ ਪੱਬੀ, ਪ੍ਰੋਟੋਕੋਲ ਦਫਤਰ ਦੇ ਮੁਖੀ ਖੁਸ਼ਵੰਤ ਰਾਏ ਗੀਗਾ, ਮੀਡੀਆ ਵਿਭਾਗ ਦੇ ਮੁਖੀ ਐਸਐਸ ਚੰਨੀ, ਮੀਡੀਆ ਰਿਲੇਸ਼ਨਜ਼ ਦੀ ਮੁਖੀ ਜੈਸਮੀਨ ਸੰਧਾਵਾਲੀਆ ਅਤੇ ਕਾਨੂੰਨੀ ਮਾਮਲਿਆਂ ਦੇ ਮੁਖੀ ਐਡਵੋਕੇਟ ਐਨਕੇ ਵਰਮਾ ਨੂੰ ਸੌਂਪਿਆ ਗਿਆ ਹੈ।

ਭਾਜਪਾ ਨੇ ਤਿੰਨ ਸੀਨੀਅਰ ਆਗੂਆਂ ਨੂੰ ਚੋਣ ਮਨੋਰਥ ਪੱਤਰ ਵਿਭਾਗ ਦੇ ਮੁਖੀ ਵਜੋਂ ਨਿਯੁਕਤ ਕੀਤਾ ਹੈ। ਜਿਸ ਵਿੱਚ ਸੋਮ ਪ੍ਰਕਾਸ਼, ਅਸ਼ਵਿਨੀ ਰਾਏ ਖੰਨਾ ਅਤੇ ਅਸ਼ਵਨੀ ਸੇਖੜੀ ਮੁੱਖ ਭੂਮਿਕਾ ਵਿੱਚ ਹੋਣਗੇ। ਉਨ੍ਹਾਂ ਦੀ ਹਮਾਇਤ ਲਈ ਸੁਰਜੀਤ ਸਿੰਘ ਜਿਆਣੀ, ਜੰਗੀ ਲਾਲ ਮਹਾਜਨ, ਫਤਿਹਜੰਗ ਸਿੰਘ ਬਾਜਵਾ, ਐਸਐਸ ਚੰਨੀ, ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ ਅਤੇ ਚਰਨਜੀਤ ਸਿੰਘ ਅਟਵਾਲ ਨੂੰ ਕੋ-ਪ੍ਰਧਾਨ ਬਣਾਇਆ ਗਿਆ ਹੈ।

ਭਾਜਪਾ ਨੇ ਔਰਤਾਂ, ਨੌਜਵਾਨਾਂ, ਐਸਟੀ, ਐਸਸੀ, ਝੁੱਗੀ-ਝੌਂਪੜੀਆਂ ਆਦਿ ਲਈ ਵੱਖਰੀਆਂ ਪ੍ਰਚਾਰ ਕਮੇਟੀਆਂ ਬਣਾਈਆਂ ਹਨ। ਜੈ ਇੰਦਰ ਕੌਰ ਨੂੰ ਮਹਿਲਾ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਯੁਵਾ ਮੁਹਿੰਮ ਅੱਬਾਸ ਸ਼ਾਕਿਰ ਨੂੰ, ਐਸ.ਸੀ ਮੁਹਿੰਮ ਐਸ.ਆਰ.ਲੱਦੜ ਨੂੰ, ਐਸ.ਟੀ ਮੁਹਿੰਮ ਰਣਬੀਰ ਸਿੰਘ ਨੂੰ, ਪ੍ਰਵਾਸੀ ਮੁਹਿੰਮ ਚੰਦਰ ਭਾਨ ਨੂੰ ਅਤੇ ਝੁੱਗੀ-ਝੋਪੜੀ ਮੁਹਿੰਮ ਹਰਦੀਪ ਸਿੰਘ ਨੂੰ ਸੌਂਪੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...