November 13, 2026, 8:15 pm
----------- Advertisement -----------
HomeNewsBreaking Newsਪੰਜਾਬ ਬੋਰਡ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 13 ਜਨਵਰੀ ਤੋਂ: PSEB ਨੇ 10ਵੀਂ-12ਵੀਂ ਦੇ...

ਪੰਜਾਬ ਬੋਰਡ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 13 ਜਨਵਰੀ ਤੋਂ: PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਜਾਰੀ ਕੀਤੀ

Published on

----------- Advertisement -----------
  • ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ

ਮੋਹਾਲੀ, 4 ਜਨਵਰੀ 2024 – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ 29 ਜਨਵਰੀ ਦਰਮਿਆਨ ਹੋਣਗੀਆਂ। ਬੋਰਡ ਨੇ ਇਸ ਦੀ ਡੇਟਸ਼ੀਟ ਤਿਆਰ ਕਰਕੇ ਸਕੂਲਾਂ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਵੀ ਡੇਟਸ਼ੀਟ ਪ੍ਰਾਪਤ ਕਰ ਸਕਦੇ ਹਨ।

PSEB ਨੇ ਆਪਣੇ ਆਦੇਸ਼ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਸਮੇਂ-ਸਮੇਂ ‘ਤੇ ਸਰਕਾਰ ਦੁਆਰਾ ਜਾਰੀ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਡੇਟਸ਼ੀਟ ਨੋਟ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਇਮਤਿਹਾਨ ਤੋਂ ਖੁੰਝ ਨਾ ਜਾਵੇ। ਯਾਦ ਰਹੇ ਕਿ ਇਸ ਤੋਂ ਪਹਿਲਾਂ ਪੀਐਸਈਬੀ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਸਾਲਾਨਾ ਪੇਪਰਾਂ ਦੀ ਡੇਟਸ਼ੀਟ ਜਾਰੀ ਕੀਤੀ ਸੀ।

PSEB ਦੀ 10ਵੀਂ ਅਤੇ 12ਵੀਂ ਜਮਾਤ ਵਿੱਚ ਹਰ ਸਾਲ ਸੱਤ ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ। ਇਸ ਵਾਰ ਵੀ ਇਹ ਅੰਕੜਾ ਇਹੀ ਰਹੇਗਾ। ਪ੍ਰੀਖਿਆਵਾਂ ਨੂੰ ਨਕਲ ਤੋਂ ਮੁਕਤ ਕਰਨ ਲਈ ਬੋਰਡ ਵੱਲੋਂ ਹੀ ਸਾਰੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਸੈਂਟਰ ਵਿੱਚ ਵਿਦਿਆਰਥੀਆਂ ਲਈ ਸਾਰੀਆਂ ਸਹੂਲਤਾਂ ਮੌਜੂਦ ਹਨ। ਪ੍ਰੀਖਿਆ ਕੇਂਦਰਾਂ ‘ਚ ਮੋਬਾਈਲ ਫ਼ੋਨ ‘ਤੇ ਪਾਬੰਦੀ ਹੈ। ਅਧਿਆਪਕ ਵੀ ਫ਼ੋਨ ਦਾ ਜਵਾਬ ਨਹੀਂ ਦੇ ਸਕਦੇ।

ਵਿਦਿਆਰਥੀਆਂ ਦੀ ਮਦਦ ਲਈ PSEB ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿੱਥੇ ਵਿਦਿਆਰਥੀ ਆਪਣੀਆਂ ਸਮੱਸਿਆਵਾਂ ਸਬੰਧੀ ਆਨਲਾਈਨ ਅਤੇ ਫ਼ੋਨ ਰਾਹੀਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨਾਲ ਫੋਨ ‘ਤੇ ਸੰਪਰਕ ਕਰਨ ਲਈ 5227136 ‘ਤੇ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ 5227137 ਅਤੇ 138 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। examsrsc@pseb.ac.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...