September 19, 2026, 5:39 am
----------- Advertisement -----------
HomeNewsLatest Newsਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ:...

ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ ਦੂਰਅੰਦੇਸ਼ੀ ਕਰਾਰ ਦਿੰਦਿਆਂ ਇਸ ਨੂੰ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸੂਬੇ ਵਿੱਚ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰਨ ਵਾਲਾ ਦੱਸਿਆ। ਬਜਟ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਸਾਰੇ ਡੀਜ਼ਲ ਆਧਾਰਤ ਖੇਤੀ ਪੰਪ ਸੈੱਟਾਂ ਨੂੰ ਸੌਰ ਊਰਜਾ ਉਤੇ ਕਰਨ ਦੇ ਇਰਾਦੇ ਨਾਲ ਸਾਲ 2030 ਤੱਕ ਸੂਬੇ ਦੇ ਸਾਰੇ ਖੇਤੀ ਪੰਪ ਸੈੱਟਾਂ ਨੂੰ ਸੋਲਰਾਈਜ਼ ਕਰਨ ਦਾ ਮਿਸ਼ਨ ਮਿੱਥਿਆ ਹੈ।

ਉਨ੍ਹਾਂ ਕਿਹਾ ਕਿ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਨਾਲ ਕਿਸਾਨਾਂ ਦੇ ਡੀਜ਼ਲ ਦੇ ਖਰਚੇ ਦੀ ਬੱਚਤ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕੇਗਾ। ਉਹਨਾਂ ਅੱਗੇ ਕਿਹਾ ਕਿ ਇਹ ਕਿਸਾਨਾਂ ਤੇ ਸੂਬੇ ਲਈ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਨਵਿਆਉਣਯੋਗ ਊਰਜਾ ਦੀ ਸਥਾਪਿਤ ਸਮਰੱਥਾ 2,227 ਮੈਗਾਵਾਟ ਹੈ ਜੋ ਕਿ ਸੂਬੇ ਦੀ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦ ਹੈ। ਸਵੱਛ ਊਰਜਾ ਸਰੋਤਾਂ ਲਈ ਰਾਸ਼ਟਰੀ ਏਜੰਡੇ ਦੀ ਤਰਜ਼ ‘ਤੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਸਥਾਪਿਤ ਸਮਰੱਥਾ ਨੂੰ 50 ਫ਼ੀਸਦ ਤੱਕ ਵਧਾਉਣ ਲਈ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੰਪਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਪ੍ਰਾਜੈਕਟਾਂ ਵਿੱਚ 16.54 ਮਿਲੀਅਨ ਟਨ ਪ੍ਰਤੀ ਸਾਲ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਾਲ 2030 ਤੱਕ ਸੀਬੀਜੀ ਪ੍ਰਾਜੈਕਟਾਂ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ 5 ਤੋਂ 6 ਮਿਲੀਅਨ ਟਨ ਤੱਕ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਖੇਤੀਬਾੜੀ ਸੈਕਟਰ ਵਿੱਚ ਸੂਰਜੀ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਪੰਪਾਂ ਦੇ ਸੋਲਰਾਈਜ਼ੇਸ਼ਨ ਨਾਲ ਸੂਬੇ ਵਿੱਚ ਖੇਤੀਬਾੜੀ ਲਈ ਵਰਤੀ ਜਾਣ ਵਾਲੀ ਊਰਜਾ ਵਿੱਚੋਂ ਕਾਰਬਨ ਦੇ ਨਿਕਾਸ ਵਿੱਚ ਕਮੀ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...