ਚੰਡੀਗੜ੍ਹ, 6 ਜਨਵਰੀ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ 6 ਜਨਵਰੀ ਨੂੰ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਾਏ ਜਾ ਸਕਦੇ ਹਨ।
ਇਸ ਮੀਟਿੰਗ ਤੋਂ ਖਾਸਕਰਕੇ ਕੱਚੇ ਮੁਲਾਜ਼ਮਾਂ ਨੂੰ ਕਾਫੀ ਉਮੀਦਾਂ ਹਨ। ਇਸ ਮੀਟਿੰਗ ‘ਚ ਕੱਚੇ ਮੁਲਾਜ਼ਮਾਂ ਸੰਬੰਧੀ ਵੀ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।












