September 22, 2026, 2:07 am
----------- Advertisement -----------
HomeNewsLatest Newsਪੰਜਾਬ ਕੈਬਨਿਟ ਮੀਟਿੰਗ: ਸਿੱਖਿਆ ਵਿਭਾਗ ਦੇ ਵੱਖ-ਵੱਖ ਨਿਯਮਾਂ 'ਚ ਸੋਧ ਨੂੰ ਹਰੀ...

ਪੰਜਾਬ ਕੈਬਨਿਟ ਮੀਟਿੰਗ: ਸਿੱਖਿਆ ਵਿਭਾਗ ਦੇ ਵੱਖ-ਵੱਖ ਨਿਯਮਾਂ ‘ਚ ਸੋਧ ਨੂੰ ਹਰੀ ਝੰਡੀ

Published on

----------- Advertisement -----------

ਚੰਡੀਗੜ੍ਹ, 6 ਜਨਵਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕੇਡਰ) ਗਰੁੱਪ ਏ ਸਰਵਿਸ ਨਿਯਮ, 2018, ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਏ ਸਰਵਿਸ ਨਿਯਮ, 2018), ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕਾਡਰ) ਗਰੁੱਪ ਬੀ ਸਰਵਿਸ ਨਿਯਮ, 2018 ਅਤੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਬੀ ਸੇਵਾ ਨਿਯਮ, 2018) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤਹਿਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਆਸਾਮੀ ਲਈ ਸਿੱਧੀ ਭਰਤੀ ਵਾਸਤੇ ਯੋਗਤਾ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਖੇਤੀਬਾੜੀ ਮਾਸਟਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਦੀਆਂ ਆਸਾਮੀਆਂ ਲਈ ਬਿਨੈ ਕਰ ਸਕਣ।
ਸਕੱਤਰੇਤ ਵਿੱਚ ਸੇਵਾਦਾਰ ਤੇ ਚੌਕੀਦਾਰਾਂ ਦੀਆਂ 173 ਖਾਲੀ ਆਸਾਮੀਆਂ ਭਰਨ ਨੂੰ ਮਨਜ਼ੂਰੀ
ਪੰਜਾਬ ਸਿਵਲ ਸਕੱਤਰੇਤ (ਆਮ ਰਾਜ ਪ੍ਰਬੰਧ) ਵਿੱਚ ਸੇਵਾਦਾਰਾਂ ਤੇ ਚੌਕੀਦਾਰਾਂ ਦੀ ਘਾਟ ਦੇ ਮੱਦੇਨਜ਼ਰ ਕੈਬਨਿਟ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾਦਾਰਾਂ ਦੀਆਂ 150 ਤੇ ਚੌਕੀਦਾਰਾਂ ਦੀਆਂ 23 ਆਸਾਮੀਆਂ ਬਦਲੀ ਦੀ ਵਿਧੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਸਕੱਤਰੇਤ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ।

ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਮਨਜ਼ੂਰੀ
ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ਪੰਜਾਬ ਰਾਹੀਂ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ। ਇਨ੍ਹਾਂ ਵਿੱਚੋਂ ਇਕ ਮੈਂਬਰ ਸਬੰਧਤ ਸਕੂਲ ਦੇ ਆਸ-ਪਾਸ ਰਹਿਣ ਵਾਲਾ ਸਮਾਜ ਸੇਵਾ ਅਤੇ ਦੂਜਾ ਮੈਂਬਰ ਕੋਈ ਸਿੱਖਿਆ ਸ਼ਾਸਤਰੀ ਹੋਵੇਗਾ, ਜਿਸ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤਾ ਜਾਵੇਗਾ। ਉਸ ਵਿਅਕਤੀ ਨੇ ਯੂਨੀਵਰਸਿਟੀ, ਕਾਲਜ, ਸਕੂਲ ਜਾਂ ਕਿਸੇ ਹੋਰ ਵਿੱਦਿਅਕ ਸੰਸਥਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਧਿਆਪਨ ਦੀ ਅਸਾਮੀ ਉਤੇ ਕੰਮ ਕੀਤਾ ਹੋਵੇ ਜਾਂ ਗਰੁੱਪ-ਏ ਸਰਵਿਸ ਤੋਂ ਸੇਵਾਮੁਕਤ ਕੋਈ ਹੋਰ ਸਰਕਾਰੀ ਕਰਮਚਾਰੀ ਹੋਵੇਗਾ। ਹਾਲਾਂਕਿ ਅਜਿਹੇ ਮੈਂਬਰਾਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਾਂ ਉਪ-ਚੇਅਰਪਰਸਨ ਵਜੋਂ ਚੁਣੇ ਜਾਣ ਦੇ ਯੋਗ ਨਹੀਂ ਹੋਣਗੇ।
ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ ਨੂੰ ਭੰਗ ਕਰਨ ਅਤੇ ਸਟਾਫ਼ ਨੂੰ ਖਾਲੀ ਆਸਾਮੀਆਂ ਉਤੇ ਤਬਦੀਲ ਕਰਨ ਦਾ ਫੈਸਲਾ
ਕੈਬਨਿਟ ਨੇ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ (ਡੀ.ਆਰ.ਡੀ.ਏਜ਼) ਨੂੰ ਭੰਗ ਕਰਨ ਅਤੇ ਇਨ੍ਹਾਂ ਦੇ 44 ਸਟਾਫ਼ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸਮਿਤੀਆਂ ਵਿੱਚ ਡਾਇੰਗ ਕਾਡਰ ਸਿਰਜ ਕੇ ਐਡਜਸਟ ਕਰਨ ਦਾ ਫੈਸਲਾ ਕੀਤਾ ਹੈ।
ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਮਹਿਲਾਵਾਂ ਅਤੇ ਬਾਲ ਵਿਕਾਸ ਵਿਭਾਗ ਅਤੇ ਜਲ ਸਰੋਤ ਵਿਭਾਗ ਦੀਆਂ ਕ੍ਰਮਵਾਰ ਸਾਲ 2021-22 ਅਤੇ 2020-21 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੀਆਂ ਸਾਲ 2018-19, 20219-20, 2020-21 ਅਤੇ 2021-22 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...