1 ਫਰਵਰੀ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੁਣ 3 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਦੀ ਦੂਜੀ ਮੰਜ਼ਿਲ ਦੇ ਕਮੇਟੀ ਰੂਮ ਵਿੱਚ ਹੋਵੇਗੀ। ਹਾਲਾਂਕਿ ਬੈਠਕ ਦਾ ਏਜੰਡਾ ਕੀ ਹੋਵੇਗਾ, ਇਸ ਦੀ ਜਾਣਕਾਰੀ ਬਾਅਦ ‘ਚ ਦਿੱਤੀ ਜਾਵੇਗੀ। ਕੈਬਨਿਟ ਮੰਤਰੀਆਂ ਵੱਲੋਂ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ਵੱਲੋਂ ਪੰਜਾਬ ਲਈ ਕਈ ਲੋਕ ਭਲਾਈ ਦੇ ਐਲਾਨ ਵੀ ਕੀਤੇ ਜਾ ਸਕਦੇ ਹਨ।













