ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਹੋ ਸਕਦੇ ਹਨ। ਪਰਮਪਾਲ ਕੌਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।
ਮਿਲੀ ਜਾਣਕਾਰੀ ਅਨੁਸਾਰ ਪਰਮਪਾਲ ਕੌਰ ਭਾਜਪਾ ਦੇ ਸੰਪਰਕ ਵਿੱਚ ਹੈ। ਭਾਜਪਾ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਭਾਜਪਾ ਪਿਛਲੇ ਕੁਝ ਸਮੇਂ ਤੋਂ ਮਲੂਕਾ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਬਠਿੰਡਾ ਤੋਂ ਟਿਕਟ ਦੇਣ ਦੀ ਪੇਸ਼ਕਸ਼ ਕਰ ਰਹੀ ਹੈ।
ਇਸ ਸਮੇਂ ਪਰਮਪਾਲ ਕੌਰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਸਨ। ਪਰਪਾਲ ਕੌਰ ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫਾ ਪ੍ਰਵਾਨ ਕਰ ਲੈਂਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।
ਇਸਤੋਂ ਇਲਾਵਾ ਸਾਬਕਾ ਸਿੱਖਿਆ ਮੰਤਰੀ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਲਈ ਯਤਨਸ਼ੀਲ ਹਨ। ਪਰ ਉਨ੍ਹਾਂ ਨੂੰ ਟਿਕਟਾਂ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਹੋਣ ਕਾਰਨ ਮਲੂਕਾ ਭਾਜਪਾ ਦੀ ਟਿਕਟ ‘ਤੇ ਵੀ ਚੋਣ ਨਹੀਂ ਲੜ ਸਕਦੇ। ਇਸ ਲਈ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ ਮਿਲ ਸਕਦੀ ਹੈ।
ਸਿੱਧੂ 2011 ਬੈਚ ਦੇ ਆਈਏਐਸ ਅਧਿਕਾਰੀ ਤੇ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਪਹਿਲਾਂ ਹੀ ਛੁੱਟੀ ‘ਤੇ ਹਨ। ਹੁਣ ਉਨ੍ਹਾਂ ਦੇ ਅਚਾਨਕ ਅਸਤੀਫ਼ੇ ਤੋਂ ਸਾਫ਼ ਹੋ ਗਿਆ ਹੈ ਕਿ ਉਹ ਚੋਣ ਮੈਦਾਨ ਵਿੱਚ ਕੁੱਦਣ ਜਾ ਰਹੀ ਹੈ।
----------- Advertisement -----------
ਪੰਜਾਬ ਕੇਡਰ ਦੀ IAS ਅਧਿਕਾਰੀ ਪਰਮਪਾਲ ਕੌਰ ਨੇ ਦਿੱਤਾ ਅਸਤੀਫ਼ਾ
Published on
----------- Advertisement -----------
----------- Advertisement -----------