September 22, 2026, 8:09 pm
----------- Advertisement -----------
HomeNewsLatest Newsਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਰਾਜਪਾਲ ਨਾਲ ਕੀਤੀ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 12 ਮਈ: ਗਾਵਾਂ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਸੂਬੇ ਦੀਆਂ ਗਊਸ਼ਾਲਾਵਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਚੰਗਾ ਪੌਸ਼ਟਿਕ ਹਰਾ ਚਾਰਾ ਨਹੀਂ ਹੈ, ਜਿਸ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਵਿਗਿਆਨੀ ਇਸ ਵਿਸ਼ੇ ਉਪਰ ਖੋਜ ਕਰਕੇ ਪੂਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਚੰਗਾ ਪੌਸ਼ਟਿਕ ਭੋਜਨ ਮਨੁੱਖਾਂ ਲਈ ਜ਼ਰੂਰੀ ਹੈ, ਉਵੇਂ ਹੀ ਗਾਵਾਂ ਲਈ ਵੀ ਵਧੀਆ ਪੌਸ਼ਟਿਕ ਭੋਜਨ ਲਾਜ਼ਮੀ ਹੈ ਅਤੇ ਇਹ ਹਮੇਸ਼ਾ ਸਸਤੇ ਭਾਅ ’ਤੇ ਮਿਲਣਾ ਚਾਹੀਦਾ ਹੈ।
ਚੇਅਰਮੈਨ ਨੇ ਦੱਸਿਆ ਕਿ ਰਾਜਪਾਲ ਨੇ ਗਾਵਾਂ ਦੀ ਸੰਭਾਲ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਦੁਆਇਆ। ਰਾਜਪਾਲ ਪੁਰੋਹਿਤ ਨੇ ਗਾਵਾਂ ਦੀ ਸੰਭਾਲ ਅਤੇ ਚਾਰੇ ਸਬੰਧੀ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਮੁਕੰਮਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...