February 10, 2026, 8:01 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

Published on

----------- Advertisement -----------
  • ‘ਫ੍ਰੀਬੀਜ’ ਅਤੇ ‘ਨੋਟਾ’ ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼

ਚੰਡੀਗੜ੍ਹ, 5 ਮਈ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...